IndiaTop News

ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋ ਗਿਆ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਬੁੱਧਵਾਰ ਨੂੰ ਦਿੱਲੀ ‘ਚ ਪਾਰਟੀ ਦੇ ਇਕ ਪ੍ਰਦਰਸ਼ਨ ਦੌਰਾਨ ਰਾਸ਼ਟਰਪਤੀ ਦੇ ਲਈ ਇਸ ਸ਼ਬਦ ਦਾ ਇਸਤੇਮਾਲ ਕੀਤਾ ਸੀ। ਇਸ ਨੂੰ ਹੁਣ ਭਾਜਪਾ ਨੇ ਮੁੱਦਾ ਬਣਾ ਲਿਆ ਹੈ।

ਸੰਸਦ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਸ੍ਰਮਿਤੀ ਈਰਾਨੀ ਨੇ ਕਿਹਾ ਕਿ ਇਸ ਦੇ ਲਈ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਸੋਨੀਆ ਗਾਂਧੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button