Breaking NewsD5 specialIndiaNewsPoliticsPunjab

ਧਰਨੇ ਤੋਂ ਪਹਿਲਾਂ ਹੀ ਕਾਂਗਰਸੀ ਮੰਤਰੀਆਂ ਦਾ ਪਿਆ ਦਿੱਲੀ ਪੁਲਿਸ ਨਾਲ ਪੰਗਾ ! ਸਿੱਧੂ ਤੇ ਰਾਜਾ ਵੜਿੰਗ ਹੋ ਗਏ ਸਿੱਧੇ !

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕਈ ਵਿਧਇਕਾਂ ਨੂੰ ਦਿੱਲੀ ਪੁਲਿਸ ਨੇ ਦਿੱਲ‍ੀ ਬਾਰਡਰ ‘ਤੇ ਰੋਕ ਲਿਆ ਹੈ। ਦੱਸ ਦਈਏ ਕਿ ਇਹ ਸਭ ਜੰਤਰ-ਮੰਤਰ ‘ਤੇ ਧਰਨੇ ‘ਚ ਸ਼ਾਮਿਲ ਹੋਣ ਜਾ ਰਹੇ ਸਨ। ਸਿੱਧੂ ਦੇ ਨਾਲ ਦਿੱਲੀ ਆ ਰਹੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਲਾਇਵ ਵੀਡੀਓ ਕੀਤਾ। ਇਸ ਵਿੱਚ ਉਨ੍ਹਾਂ ਨੇ ਦਿਖਾਇਆ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਦਿੱਲੀ – ਹਰਿਆਣਾ ਬਾਰਡਰ ‘ਤੇ ਰੋਕ ਲਿਆ ਅਤੇ ਅੱਗੇ ਜਾਣ ਨਹੀਂ ਦਿੱਤਾ।

🔴LIVE🔴ਦਿੱਲੀ ਦੇ ਤਖ਼ਤ ਹਿਲਾਉਣ ਲਈ ਕੈਪਟਨ ਤਿਆਰ !ਭਾਜਪਾ ਦੇ ਵੱਡੇ ਲੀਡਰ ਨੂੰ ਕਿਸਾਨਾਂ ਨੇ ਘੇਰਿਆ, ਭੰਨੀ ਗੱਡੀ !

ਇਸ ਤੋਂ ਬਾਅਦ ਸਿੱਧੂ ਅਤੇ ਵੜਿੰਗ ਦੀ ਉੱਥੇ ਮੌਜੂਦ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੇ ਨਾਲ ਬਹਿਸਬਾਜੀ ਹੋਈ। ਇਸ ਦੌਰਾਨ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੇ ਸੁਰੱਖਿਆ ਕਰਮਚਾਰੀ ਵੀ ਉਲਝਦੇ ਹੋਏ ਦਿਖਾਈ ਦਿੱਤੇ। ਪੰਜਾਬ ਪੁਲਿਸ ਦੇ ਇਹ ਉਹ ਜਵਾਨ ਸਨ ਜੋ ਕਿ ਨਵਜੋਤ ਸਿੰਘ ਸਿੱਧੂ ਅਤੇ ਦੂਜੇ ਵਿਧਾਇਕਾਂ ਦੀ ਸੁਰੱਖਿਆ ‘ਚ ਲੱਗੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button