Press ReleasePunjabTop News

ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ

ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਕੇਸ ਦੀ ਸੁਣਵਾਈ 26 ਤੋਂ ਮੁੜ ਸ਼ੁਰੂ ਹੋਵੇਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ  ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ। ਕਬਿਲੇਗੌਰ ਹੈ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਰਕਾਰ ਨੂੰ ਨੋਟਿਸ ਜਾਰੀ, ਕੈਨੇਡਾ ਵਾਲੇ ਨਹੀਂ ਹੋਣਗੇ ਡਿਪੋਰਟ! ਮੀਟਿੰਗ ’ਚ ਹੋਇਆ ਵੱਡਾ ਹੰਗਾਮਾ | D5 Channel Punjabi
ਉਨ੍ਹਾਂ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੈਂ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ। ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ।

Sukhjinder Lopon ਨੇ ਸੁਣਾਈ ਹੱਡ ਬੀਤੀ, Aam Aadmi Party ਤੋਂ ਆਇਆ ਸੀ ਫੋਨ | D5 Channel Punjabi

ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ  ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ। ਧਾਲੀਵਾਲ ਨੇ ਇਹ ਵੀ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button