Breaking NewsD5 specialNewsPoliticsPunjab

ਹੁਣੇ ਹੁਣੇ ਆਈ ਵੱਡੀ ਖ਼ਬਰ, ਧੀ ਦੇ ਕਤਲ ਮਾਮਲੇ ‘ਚ Bibi Jagir Kaur ਬਰੀ (ਵੀਡੀਓ)

ਚੰਡੀਗੜ੍ਹ : ਸਾਲ 2000 ਵਿੱਚ ਆਪਣੀ ਧੀ ਹਰਪ੍ਰੀਤ ਕੌਰ ਦਾ ਕਤਲ ਤੇ ਉਸਦਾ ਜ਼ਬਰਦਸਤੀ ਗਰਭਪਾਤ ਕਰਵਾਉਣ ਦੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ ਅੱਜ ਪੰਜਾਬ ਤੇ ਹਰਿਆਣਾ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਗਿਆ ਹੈ।ਹਾਈਕੋਰਟ ਨੇ 2012 ‘ਚ ਹੇਠਲੀ ਅਦਾਲਤ ਵੱਲੋਂ ਜਗੀਰ ਕੌਰ ਨੂੰ ਸੁਣਾਈ ਸਜ਼ਾ ਨੂੰ ਖਾਰਜ ਕਰ ਦਿੱਤਾ ਹੈ।

Read Also ਬੀਬੀ ਜਗੀਰ ਕੌਰ ਨੂੰ ਜਾਣਾ ਪੈ ਸਕਦੈ ਜੇਲ੍ਹ?

ਪਟਿਆਲਾ ਸੀਬੀਆਈ ਕੋਰਟ ਨੇ 2012 ‘ਚ ਬੀਬੀ ਜਗੀਰ ਕੌਰ ਨੂੰ 5 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਖ਼ਿਲਾਫ ਬੀਬੀ ਜਗੀਰ ਕੌਰ ਨੇ ਹਾਈਕੋਰਟ ‘ਚ ਅਪੀਲ ਕੀਤੀ ਸੀ। ਉਦੋਂ ਤੋਂ ਜਗੀਰ ਕੌਰ ਜ਼ਮਾਨਤ ‘ਤੇ ਚੱਲ ਰਹੀ ਸੀ। ਹਾਈਕੋਰਟ ਨੇ ਅੱਜ ਇਸ ਅਪੀਲ ‘ਤੇ ਫੈਸਲਾ ਸੁਣਾਉਂਦਿਆਂ ਬੀਬੀ ਜਗੀਰ ਕੌਰ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਜਸਟਿਸ ਏ.ਬੀ.ਚੌਧਰੀ ਤੇ ਜਸਟਿਸ ਕੁਲਦੀਪ ਸਿੰਘ ਦੇ ਬੈਂਚ ਨੇ ਅਕਤੂਬਰ ਵਿੱਚ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button