Breaking NewsD5 specialNewsPress ReleasePunjabTop News

ਧੁਨੀ ਪ੍ਰਦੂਸ਼ਣ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ: ਮੁੱਖ ਚੋਣ ਅਧਿਕਾਰੀ ਡਾ. ਰਾਜੂ

ਚੰਡੀਗੜ੍ਹ: ਚੱਲ ਰਹੀਆਂ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ ਸ਼ਰਾਬੇ ਦੇ ਡੈਸੀਬਲ ਨੂੰ ਨਿਰਧਾਰਤ ਸੀਮਾ ਤੋਂ ਨਾ ਵਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਮੁੱਖ ਚੋਣ ਅਫਸਰ ਦੇ ਦਫਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸਨ (ਈ.ਸੀ.ਆਈ.) ਦੀਆਂ ਹਦਾਇਤਾਂ ਨੂੰ ਲਾਗੂ ਕਰਦੇ ਹੋਏ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਧੁਨੀ ਪ੍ਰਦੂਸਣ ਦੀ ਤੇ ਨਜ਼ਰਸਾਨੀ ਕਰਨ ਲਈ ਹਰੇਕ ਜ਼ਿਲੇ ਵਿੱਚ ਪੀਪੀਸੀਬੀ ਤੋਂ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

 ਉਨਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਧੁਨੀ ਪ੍ਰਦੂਸ਼ਣ ਫੈਲਾਉਣ ਲਈ 12 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 5 ਨੋਟਿਸ, ਕਾਂਗਰਸ ਨੂੰ 3, ਅਕਾਲੀ-ਬਸਪਾ ਨੂੰ 2, ਪੀਐੱਲਸੀ-ਭਾਜਪਾ ਨੂੰ 1 ਨੋਟਿਸ ਅਤੇ ਆਜਾਦ ਉਮੀਦਵਾਰ ਪਰਮਜੀਤ ਸਿੰਘ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਡਾ: ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਦੌਰਾਨ ਲਗਾਤਾਰ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button