ED ਵੱਲੋਂ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਅੱਜ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ‘ਤੇ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ।
ਈਡੀ ਨੇ 40 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਬਲਵੰਤ ਸਿੰਘ ਦੀ ਗ੍ਰਿਫ਼ਤਾਰੀ ਪਾਈ ਸੀ। ਇਸ ਮਾਮਲੇ ਵਿੱਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਬੰਦ ਹੈ। ਗੱਜਣਮਾਜਰਾ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ ਅਤੇ ਉਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਵਿਧਾਇਕ ਗੱਜਣਮਾਜਰਾ ਦਾ ਜੁਡੀਸ਼ਲ ਰਿਮਾਂਡ ਵੀ 14 ਦਿਨਾਂ ਲਈ ਹੋਰ ਅੱਗੇ ਵਧਾ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਵਿਧਾਇਕ ਗੱਜਣ ਮਾਜਰਾ ਦਾ ਪਰਿਵਾਰ ਬਹੁ-ਕਰੋੜੀ ਬੈਂਕ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਈਡੀ ਵੱਲੋਂ ਪਿਛਲੇ ਸਾਲ 6 ਦਸੰਬਰ ਨੂੰ ‘ਆਪ’ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿੱਚ ਨਜ਼ਰਬੰਦ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.