ਪੰਜਾਬ ਦੇ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਦੌਰਾਨ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਹੈ। ਸਰਕਾਰ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਹੈ ਕਿ ਵਾਰਡਬੰਦੀ ਨਾਲ ਸਬੰਧਤ ਇੱਕ ਕੇਸ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 30 ਜਨਵਰੀ ਨੂੰ ਤੈਅ ਹੈ। ਅਜਿਹੇ ‘ਚ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ ਜਾਣੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.