Breaking NewsD5 specialNewsPoliticsPunjabTop News

ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ਚੰਡੀਗੜ੍ਹਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੂਬੇ ਭਰ ‘ਚ ਸਵੇਰੇ 8 ਵਜੇ ਤੋਂ ਹੀ ਵੋਟਿੰਗ ਸ਼ੁਰੂ ਹੋ ਗਈ ਅਤੇ ਵੋਟਿੰਗ ਕੇਂਦਰਾਂ ‘ਤੇ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ।  ਇਨ੍ਹਾਂ ‘ਚ ਮਹਿਲਾ ਵੋਟਰਾਂ ਦੀ ਸੰਖਿਆ ਵੀ ਖਾਸੀ ਹੈ। ਵੋਟਿੰਗ ਲਈ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ। ਇਸ ਦੌਰਾਨ ਵੋਟਿੰਗ ਲਈ ਪੁੱਜੇ ਵੋਟਰਾਂ ਨੂੰ ਸੈਨੇਟਾਇਜ ਵੀ ਕੀਤਾ ਜਾ ਰਿਹਾ ਹੈ। ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਅਮਨ ਸ਼ਾਂਤੀ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ. ਏ. ਐੱਸ./ਪੀ. ਸੀ. ਐੱਸ. ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ।

ਭਾਜਪਾ ਦੇ ਮੰਤਰੀ ਨੇ ਲਿਆ ਕਿਸਾਨਾਂ ਨਾਲ ਪੰਗਾ! ਕਿਸਾਨ ਹੋਏ ਤੱਤੇ! ਮੰਤਰੀ ਨੂੰ ਲੁੱਕਣ ਲਈ ਨਹੀਂ ਮਿਲ ਰਹੀ ਥਾਂ!

ਇਨ੍ਹਾਂ  ਤੋਂ ਇਲਾਵਾ ਪੰਜਾਬ ਪੁਲਿਸ ਦੇ ਆਈ. ਜੀ./ਡੀ. ਆਈ. ਜੀ ਰੈਂਕ ਦੇ ਪੁਲਿਸ ਆਬਜਰਵਰ ਵੀ ਤੈਨਾਤ ਕੀਤੇ ਹਨ, ਜਿਨ੍ਹਾਂ ’ਚ ਮੋਹਾਲੀ, ਰੋਪੜ ਅਤੇ ਫਤਿਹਗੜ੍ਹ ਸਾਹਿਬ ਲਈ ਸ੍ਰੀ ਮੁੱਖਵਿੰਦਰ ਸਿੰਘ ਛੀਨਾ, ਆਈ. ਪੀ. ਐੱਸ., ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਲਈ ਸ੍ਰੀ ਸੁਰਜੀਤ ਸਿੰਘ, ਆਈ. ਪੀ. ਐੱਸ., ਬਠਿੰਡਾ, ਮਾਨਸਾ, ਫਰੀਦਕੋਟ ਲਈ ਸ੍ਰੀ ਬਲਜੋਤ ਸਿੰਘ ਰਾਠੌਰ, ਆਈ. ਪੀ.ਐੱਸ., ਹੁਸਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਲਈ ਸ੍ਰੀ ਸੁਰਿੰਦਰ ਕੁਮਾਰ ਕਾਲੀਆ, ਆਈ. ਪੀ. ਐੱਸ., ਫਿਰੋਜ਼ਪੁਰ, ਮੁਕਤਸਰ, ਮੋਗਾ ਅਤੇ ਫਾਜ਼ਿਲਕਾ ਲਈ ਹਰਬਾਜ ਸਿੰਘ, ਆਈ.ਪੀ.ਐੱਸ. ਅਤੇ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਲਈ ਸ੍ਰੀ ਗੁਰਿੰਦਰ ਸਿੰਘ ਢਿਲੋਂ, ਆਈ. ਪੀ. ਐੱਸ. ਨੂੰ ਨਿਯੁਕਤ ਕੀਤਾ ਗਿਆ ਹੈ।

🔴LIVE |ਪ੍ਰਧਾਨ ਮੰਤਰੀ ਦੇਵੇਗਾ ਅਸਤੀਫ਼ਾ?ਅੰਬਾਨੀ-ਅਡਾਨੀ ਨੂੰ ਝਟਕਾ,ਖੇਤੀਬਾੜੀ ਮੰਤਰੀ ਨੇ ਸ਼ਹੀਦ ਕਿਸਾਨਾਂ ਦਾ ਉਡਾਇਆ ਮਜ਼ਾਕ

ਵੋਟਾਂ ਪੈਣ ਦਾ ਕਾਰਜ ਵੋਟਿੰਗ ਮਸ਼ੀਨਾਂ ਰਾਹੀਂ ਹੋਵੇਗਾ, ਜਿਸ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਦੇ ਕਾਰਜ ਨਿਰਵਿਘਨ ਨੇਪਰੇ ਚਾੜਨ ਲਈ 20,510 ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਇਸ ਤੋਂਤੋ ਇਲਾਵਾ ਲਗਭਗ 19,000 ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਕੁਲ 2,302 ਵਾਰਡਾਂ ਲਈ 9,222 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਅੰਦਲੋਨ ਆਇਆ ਨਵੇਂ ਰੂਪ ‘ਚ,ਸਰਕਾਰ ਨੂੰ ਨਹੀਂ ਸੀ ਉਮੀਦ,ਕਿਸਾਨ ਆਗੂਆਂ ਨੇ ਕਰਤਾ ਆ ਕੰਮ

ਰਾਜ ਵਿੱਚ ਕੁਲ 4,102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ’ਚੋਂ  1,708 ਸੈਂਸਟਿਵ ਬੂਥ ਅਤੇ 161 ਹਾਈਪਰ-ਸੈਂਸਟਿਵ ਬੂਥ ਹਨ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਆਪਣੇ ਆਪਣੇ ਪੋਲਿੰਗ ਬੂਥਾਂ ਵਿਚ ਦਾਖਲ ਹੋ ਜਾਣਗੇ, ਉਨ੍ਹਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮਿਤੀ 14 ਫਰਵਰੀ 2021 ਅਤੇ 17 ਫਰਵਰੀ 2021 ਨੂੰ ਡਰਾਈ ਡੇਜ਼ ਘੋਸ਼ਿਤ ਕੀਤੇ ਗਏ ਹਨ। ਵੋਟਾਂ ਦੀ ਗਿਣਤੀ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਆਰੰਭ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button