Breaking NewsD5 specialIndiaInternationalNewsPunjab

ਨਨਕਾਣਾ ਸਾਹਿਬ ‘ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਇਸ ਵੇਲੇ ਦੀ ਵੱਡੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਗੁਰਦੁਅਰਾ ਸ੍ਰੀ ਨਨਕਾਣਾ ਸਾਹਿਬ ‘ਚ ਹਿੰਸਾ ਕਰਨ ਵਾਲਾ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਮਰਾਨ ਚਿਸ਼ਤੀ ਨੂੰ ਪਾਕਿਸਤਾਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਮਰਾਨ ਚਿਸ਼ਤੀ ਨੇ ਬੀਤੇ ਦਿਨੀਂ ਭੀੜ ਨੂੰ ਭੜਕਾ ਕੇ ਗੁਰਦੁਅਰਾ ਸ੍ਰੀ ਨਨਕਾਣਾ ਸਾਹਿਬ ਤੇ ਹਮਲਾ ਕੀਤਾ ਸੀ। ਜਿਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਕਾਫੀ ਵਾਇਰਲ ਹੋਈ ਸੀ।

🔴 Breaking | ਨਨਕਾਣਾ ਸਾਹਿਬ ‘ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ | Imran Chishti Arrested

ਇਮਰਾਨ ਚਿਸ਼ਤੀ ਨਾਂ ਦੇ ਇਸ ਨੌਜਵਾਨ ਨੇ ਨਨਕਾਣਾ ਸਾਹਿਬ ਦਾ ਨਾਮ ਤੱਕ ਬਦਲਣ ਦੀ ਧਮਕੀ ਦਿੱਤੀ ਸੀ। ਉਧਰ ਪਾਕਿ ਦੇ ਗ੍ਰਹਿ ਮੰਤਰੀ ਇਜਾਜ਼ ਅਹਿਮਦ ਸ਼ਾਹ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਇਜਾਜ਼ ਅਹਿਮਦ ਸ਼ਾਹ ਦਾ ਕਹਿਣਾ ਹੈ ਕਿ ਹਮਲੇ ਦੇ ਦੋਸ਼ੀ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਗ੍ਰਹਿ ਮੰਤਰੀ ਇਜਾਜ਼ ਅਹਿਮਦ ਸ਼ਾਹ ਦਾ ਇਹ ਵੀ ਕਹਿਣਾ ਸੀ ਕਿ ਇਹ ਸਿੱਖ-ਮੁਸਲਮਾਨਾਂ ਦੀ ਨਹੀਂ ਬਲਕਿ ਦੋ ਪਰਿਵਾਰਾਂ ਦੀ ਲੜਾਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button