Press ReleasePunjabTop News

ਨਰਮਾ ਕਿਸਾਨਾਂ ਨੂੰ 15 ਅਪ੍ਰੈਲ ਤੋਂ ਨਹਿਰੀ ਪਾਣੀ ਮਿਲੇਗਾ: ਵਿਜੈ ਕੁਮਾਰ ਜੰਜੂਆ

ਮੁੱਖ ਸਕੱਤਰ ਨੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੇ ਦਿੱਤੇ ਨਿਰਦੇਸ਼

ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਨੂੰ ਚੌਕਸੀ ਵਧਾਉਣ ਅਤੇ ਸਟੇਟ ਤੇ ਜ਼ਿਲਾ ਪੱਧਰ ‘ਤੇ ਨੋਡਲ ਅਫਸਰ ਤਾਇਨਾਤ ਕਰਨ ਲਈ ਆਖਿਆ

ਸਿੱਖਿਆ ਵਿਭਾਗ ਵਿਦਿਆਰਥੀਆਂ ਲਈ ਜਾਗਰੂਕ ਅਭਿਆਨ ਸ਼ੁਰੂ ਕਰੇਗਾ

ਚੰਡੀਗੜ੍ਹ : ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ।
Ram Rahim ਦੇ ਖਾਸ ਨੇ ਤੋੜੀ ਚੁੱਪੀ, ਕਰਤੇ ਵੱਡੇ ਖੁਲਾਸੇ, ਚੋਰੀ-ਚੋਰੀ Honeypreet ਨੂੰ ਕਰਦਾ ਸੀ ਫੋਨ
ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ।ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ਉੱਤੇ ਕਾਲ ਕਰ ਸਕਦਾ ਹਨ।
ਅੱਕੇ ਕਿਸਾਨਾਂ ਦਾ ਵੱਡਾ ਕਦਮ, ਮੋਢਿਆਂ ‘ਤੇ ਕਹੀਆਂ ਧਰ ਪਹੁੰਚੇ ਕਿਸਾਨ, ਮਾਹੌਲ ਹੋਇਆ ਗਰਮ | D5 Channel Punjabi
ਸ੍ਰੀ ਜੰਜੂਆ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਡਕੁਆਟਰ ਉਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫਸਰ ਅਤੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲਾ ਪੱਧਰ ਦਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ।
Amritpal ਮਾਮਲੇ ‘ਚ ਵੱਡਾ ਐਕਸ਼ਨ, ਪੁਲਿਸ ਨੇ ਚੁੱਕਿਆ Papalpreet | D5 Channel Punjabi | Papalpreet Arrested
ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸਵੇਰ ਦੀ ਪ੍ਰਾਥਨਾ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੇ ਏ.ਆਈ.ਜੀ. (ਪ੍ਰਸੋਨਲ) ਗੌਰਵ ਤੂਰਾ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button