InternationalTop News

ਨਰਸਾਂ ਦੀ ਹੜਤਾਲ ਕਾਰਨ Vancouver ਦੇ ਹਸਪਤਾਲਾਂ ਦੀਆਂ ਸੇਵਾਵਾਂ ਪ੍ਰਭਾਵਿਤ

 ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਨਰਸਾਂ ਦੀ ਚੱਲ ਰਹੀ ਹੜਤਾਲ ਦਾ ਅਸਰ ਹੁਣ ਵੈਨਕੂਵਰ ਦੇ ਹਸਪਤਾਲਾਂ ਵਿੱਚ ਵੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਹੜਤਾਲ ਦੇ ਬਾਵਜੂਦ ਜ਼ਰੂਰੀ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਜਾਰੀ ਰੱਖੀਆਂ ਜਾ ਰਹੀਆਂ ਹਨ, ਪਰ ਕਈ ਹੋਰ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਵੈਨਕੂਵਰ ਜਨਰਲ ਹਸਪਤਾਲ ਦੇ ਬਾਹਰ ਨਰਸਾਂ ਨੇ ਧਰਨੇ ਸ਼ੁਰੂ ਕਰ ਦਿੱਤੇ ਹਨ, ਜਦਕਿ ਆਉਣ ਵਾਲੇ ਦਿਨਾਂ ਵਿੱਚ ਇਹ ਧਰਨੇ ਸਰੀ ਮੈਮੋਰੀਅਲ ਹਸਪਤਾਲ ਸਮੇਤ ਹੋਰ ਸਿਹਤ ਕੇਂਦਰਾਂ ਤੱਕ ਵੀ ਵਧਾਏ ਜਾਣ ਦੀ ਸੰਭਾਵਨਾ ਹੈ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਰ-ਐਮਰਜੈਂਸੀ ਇਲਾਜ ਲਈ ਹਸਪਤਾਲ ਜਾਣ ਤੋਂ ਪਹਿਲਾਂ ਆਪਣੇ ਸਿਹਤ ਕੇਂਦਰ ਨਾਲ ਸੰਪਰਕ ਕਰ ਲੈਣ। ਐਮਰਜੈਂਸੀ ਮਰੀਜ਼ਾਂ ਨੂੰ ਲੋੜੀਂਦੀਆਂ ਸੇਵਾਵਾਂ ਪਹਿਲਾਂ ਵਾਂਗ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਦੋਵਾਂ ਧਿਰਾਂ ਵਿਚਾਲੇ ਵਿਵਾਦ ਦੇ ਹੱਲ ਲਈ ਗੱਲਬਾਤ ਜਾਰੀ ਹੈ, ਪਰ ਅਜੇ ਤੱਕ ਕੋਈ ਸਮਝੌਤਾ ਨਹੀਂ ਹੋ ਸਕਿਆ।”,

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button