ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਵੱਖ-ਵੱਖ ਮਾਮਲਿਆਂ ਵਿੱਚ ਆਪਣੇ ਗੁਨਾਹ ਕਬੂਲਣ ਵਾਲੇ ਸਾਬਕਾ ਡਿਪਟੀ ਸੀਐੱਮ ਪੰਜਾਬ ਸੁਖਬੀਰ ਬਾਦਲ ਨੂੰ ਪੰਜ ਸਿੰਗ ਸਹਿਬਾਨਾਂ ਦੀ ਹਾਜ਼ਰੀ ਵਿੱਚ ਸੇਵਾ ਲਗਾਈ ਗਈ ਸੀ। ਇਸ ਦੌਰਾਨ ਜਦੋਂ ਉਹ ਸੇਵਾ ਨਿਭਾ ਰਹੇ ਸਨ ਤਾਂ ਬੀਤੇ ਦਿਨ ਨਰਾਇਣ ਸਿੰਘ ਚੌੜਾ ਨੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਏਐੱਸਆਈ ਜਸਬੀਰ ਸਿੰਘ ਦੀ ਮੁਸਤੈਦੀ ਨੇ ਸੁਖਬੀਰ ਬਾਦਲ ਦੀ ਜਾਨ ਬਚਾਈ ਲਈ ਅਤੇ ਮੁਲਜ਼ਮ ਨੂੰ ਮੌਕੇ ਤੋਂ ਹੀ ਅਸਲੇ ਸਮੇਤ ਕਾਬੂ ਕਰ ਲਿਆ ਗਿਆ।
ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਮੰਗ ਕੀਤੀ ਜਾ ਸਕਦੀ ਹੈ। ਰਿਮਾਂਡ ਦੌਰਾਨ ਪੁਲਿਸ ਮੁਲਜ਼ਮ ਕੋਲੋਂ ਇਸ ਹਮਲੇ ਸਬੰਧੀ ਹੋਰ ਵੀ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.