Breaking NewsD5 specialNewsPunjabTop News

ਨਵਜੋਤ ਸਿੰਘ ਸਿੱਧੂ ਅੱਜ ਕਰਨਗੇ ਸਰੰਡਰ

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਮਾਮਲੇ ਵਿੱਚ ਅੱਜ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਦੱਸ ਦਈਏ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਪਟਿਆਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਪਾਰਟੀ ਸਮਰਥਕਾਂ ਦੇ ਨਾਂ ਸੰਦੇਸ਼ ਵਿੱਚ ਕਿਹਾ ਕਿ ਸਿੱਧੂ ਸਵੇਰੇ 10 ਵਜੇ ਅਦਾਲਤ ਵਿੱਚ ਪੁੱਜਣਗੇ। ਉਨ੍ਹਾਂ ਪਾਰਟੀ ਸਮਰਥਕਾਂ ਨੂੰ ਸਵੇਰੇ 9:30 ਵਜੇ ਦੇ ਕਰੀਬ ਅਦਾਲਤ ਕੰਪਲੈਕਸ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

ਮਾਫ਼ ਹੋ ਸਕਦੀ ਹੈ ਸਿੱਧੂ ਦੀ ਸਜ਼ਾ? ਘਰ ਪਹੁੰਚੇ ਵਕੀਲ! ਹੱਕ ’ਚ ਡਟੇ ਕਾਂਗਰਸੀ

ਇਸ ਦੇ ਨਾਲ ਹੀ ਦੱਸ ਦਈਏ ਕਿ ਸਿੱਧੂ ਨੂੰ ਸਜਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਹੀ ਪੰਜਾਬ ਸਰਕਾਰ ਨੇ ਵੀ ਸਿੱਧੂ ਨੂੰ ਵੱਡਾ ਝਟਕਾ ਦਿੰਦੇ ਹੋਏ ਉਹਨਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਕਰੀਬ 45 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ‘ਚ ਸਨ, ਫਿਲਹਾਲ ਪੰਜਾਬ ਸਰਕਾਰ ਵੱਲੋਂ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਨਵਤੇਜ ਸਿੰਘ ਚੀਮਾ, ਹਰਦਿਆਲ ਸਿੰਘ ਕੰਬੋਜ ਅਤੇ ਰਜਿੰਦਰ ਸਿੰਘ ਸਮਾਣਾ ਨਵਜੋਤ ਸਿੱਧੂ ਦੇ ਆਤਮ ਸਮਰਪਣ ਤੋਂ ਪਹਿਲਾਂ ਉਨ੍ਹਾਂ ਦੇ ਘਰ ਪਹੁੰਚੇ ਹਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button