ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਰੋਡ ਰੇਜ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਘਟਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਅੱਜ ਪੰਜਾਬ ਸਰਕਾਰ ਆਪਣੀ ਰਿਪੋਰਟ ਪੇਸ਼ ਕਰੇਗੀ।ਨਵਜੋਤ ਸਿੱਧੂ ਰੋਡ ਰੇਜ ਕੇਸ ਵਿੱਚ ਇੱਕ ਸਾਲ ਪਟਿਆਲਾ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਹਾਲ ਹੀ ਵਿੱਚ ਪਰਤੇ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ।
ਕਾਂਗਰਸੀ ਵਿਧਾਇਕ ਤੇ ਪੁਲਿਸ ਨੇ ਠੋਕਤਾ ਪਰਚਾ!ਕਾਂਗਰਸੀ ਹੋਗੇ ਇਕੱਠੇ, ਹੋਵੇਗੀ ਗ੍ਰਿਫ਼ਤਾਰੀ?ਪੁਲਿਸ ਦਾ ਵੱਡਾ ਐਕਸ਼ਨ!
ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।5 ਮਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਬੈਕਫੁੱਟ ‘ਤੇ ਦਿਖਾਈ ਦਿੱਤੀ ਅਤੇ 12 ਮਈ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਨਵਜੋਤ ਸਿੱਧੂ ਨੇ ਆਪਣੀ ਪਟੀਸ਼ਨ ‘ਚ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਰਿਹਾਈ ਤੋਂ ਬਾਅਦ ਮੂਸੇਵਾਲਾ ਦੇ ਘਰ ਪੁੱਜਣ ‘ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਿਹਾ ਹੈ। ਅਜਿਹੇ ਵਿੱਚ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਸਰਕਾਰ ਇੱਕ ਹੋਰ ਸਿੱਧੂ ਨੂੰ ਵੀ ਮਾਰਨਾ ਚਾਹੁੰਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.