Breaking NewsD5 specialNewsPunjabTop News

ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ

ਪਟਿਆਲਾ : ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ। ਅਸਤੀਫੇ ਵਿਚ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਉਹ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਕੋਈ ਵੀ ਸਮਝੋਤਾ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਹਾਲਾਂਕਿ ਨਵਜੋਤ ਸਿੱਧੂ ਨੇ ਲਿਖਿਆ ਮੈਂ ਕਾਂਗਰਸ ਪਾਰਟੀ ਨਾਲ ਜੁੜਿਆ ਰਹਾਂਗਾ ਤੇ ਕਾਂਗਰਸ ਦੀ ਮਜ਼ਬੂਤੀ ਲਈ ਹਰ ਸੰਭਵ ਕੰਮ ਕਰਾਂਗਾ।

ਸਿਆਸਤ ਨਾਲ ਜੁੜੀ ਵੱਡੀ ਖ਼ਬਰ, ਮੰਤਰੀਆਂ ਨੂੰ ਵਿਭਾਗਾਂ ਦੀ ਵੰਡ D5 Channel Punjabi

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਲਗਾਤਾਰ ਇਹ ਕਹਿੰਦੇ ਆ ਰਹੇ ਹਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button