Breaking NewsD5 specialNewsPunjabTop News

ਨਵਜੋਤ ਸਿੱਧੂ ਦੀ ਵੱਡੀ ਭੈਣ ਨੇ ਲਗਾਏ ਸਿੱਧੂ ‘ਤੇ ਗੰਭੀਰ ਇਲਜ਼ਾਮ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਸੁਮਨ ਤੂਰ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਸਿੱਧੂ ‘ਤੇ ਵੱਡੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਨੇ 1986 ਮੇਰੀ ਮਾਤਾ ਜੀ ਨੂੰ ਘਰੋਂ ਕੱਢ ਦਿੱਤਾ ਸੀ। ਉਨ੍ਹਾਂ ਆਖਿਆ ਕਿ ਮਾਂ ਦੀ ਮੌਤ ਲਾਵਾਰਸ ਹਾਲਤ ਵਿਚ ਹੋਈ।

ਬੇਅਦਬੀ ਮਾਮਲੇ ‘ਚ SIT ਦੀ ਕਾਰਵਾਈ, ਡੇਰੇ ‘ਚ ਪਹੁੰਚਿਆ ਚੰਨੀ,ਕਾਂਗਰਸ ‘ਚ ਪਿਆ ਹੋਰ ਖਿਲਾਰਾ! ||D5 Channel Punjabi

ਉਨ੍ਹਾਂ ਦਾ ਕਹਿਣਾ ਸੀ ਕਿ ਪਰਿਵਾਰ ਦੇ ਦੁੱਖ – ਸੁੱਖ ਵਿਚ ਸਿੱਧੂ ਕਦੇ ਵੀ ਸ਼ਾਮਿਲ ਨਹੀਂ ਹੋਏ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਮੈਂ ਸਿੱਧੂ ਨੂੰ ਮਿਲਣ ਵੀ ਗਈ ਸੀ ਪਰ ਉਹ ਮੈਨੂੰ ਨਹੀਂ ਮਿਲੇ। ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਸਿੱਧੂ ਨੇ ਪੈਸੇ ਲਈ ਪਰਿਵਾਰ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੀਆਂ ਭੈਣਾਂ ਤੇ ਮਾਵਾਂ ਨੂੰ ਅਪੀਲ ਕਰਦੀ ਹਾਂ ਕਿ ਮੈਨੂੰ ਅਤੇ ਮੇਰੀ ਮਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਪੈਸੇ ਨਾਲ ਸਿੱਧੂ ਐਸ਼ ਕਰ ਰਿਹਾ ਹੈ ਉਹ ਮੇਰੀ ਮਾਂ ਦੇ ਖ਼ੂਨ ਨਾਲ ਰੰਗਿਆ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button