ਨਵਜੋਤ ਸਿੱਧੂ ਦੇ ਸਲਾਹਕਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਹੋ ਸਕਦੀ ਹੈ ਕਾਰਵਾਈ : ਸੂਤਰ
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇੱਕ ਪਾਸੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਸਲਾਹਕਾਰਾਂ ਨੂੰ ਜੰਮ ਕੇ ਲਿਤਾੜਿਆ ਹੈ, ਉਥੇ ਹੀ ਪਾਰਟੀ ਦੇ ਹੋਰ ਨੇਤਾ ਵੀ ਉਨ੍ਹਾਂ ‘ਤੇ ਨਿਸ਼ਾਨਾ ਸਾਧ ਰਹੇ ਹਨ। ਉਥੇ ਹੀ ਇਸ ‘ਚ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਦੇ ਸਲਾਹਕਾਰਾਂ ਮਾਲਵਿੰਦਰ ਮਾਲੀ ਅਤੇ ਡਾ.ਪਿਆਰੇ ਲਾਲ ਗਰਗ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਦੇ ਜਵਾਬ ਤੋਂ ਬਾਅਦ ਸਲਾਹਕਾਰਾਂ ‘ਤੇ ਕਾਰਵਾਈ ਦੇ ਲੱਛਣ ਨਜ਼ਰ ਆ ਰਹੇ ਹਨ।
ਨਹੀਂ ਟੱਲਦੇ ਨਵਜੋਤ ਸਿੱਧੂ ਦੇ ਸਲਾਹਕਾਰ, ਫਿਰ ਬੋੋਲਿਆ ਕੈਪਟਨ ‘ਤੇ ਸ਼ਬਦੀ ਹਮਲਾ ! D5 Channel Punjabi
ਦੱਸ ਦਈਏ ਕਿ ਮਾਲਵਿੰਦਰ ਮਾਲੀ ਨੇ ਆਪਣੇ ਫੇਸਬੁਕ ਅਕਾਊਂਟ ‘ਤੇ ਕਸ਼ਮੀਰ ਮਾਮਲੇ ‘ਤੇ ਪ੍ਰਤੀਕਿਰਿਆ ਵਿਅਕਤ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਕਸ਼ਮੀਰ – ਕਸ਼ਮੀਰੀ ਲੋਕਾਂ ਦਾ ਦੇਸ਼ ਹੈ। 1947 ‘ਚ ਇੰਡੀਆ ਨੂੰ ਛੱਡਦੇ ਸਮੇਂ ਹੋਏ ਸਮੱਝੌਤੇ ਅਨੁਸਾਰ ਅਤੇ ਯੂਐਨਓ ਦੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਕਸ਼ਮੀਰ ਦੇ ਦੋ ਟੁਕੜੇ ਕਰ ਦਿੱਤੇ ਗਏ। ਜਿਸ ‘ਤੇ ਪਾਕਿਸਤਾਨ ਅਤੇ ਭਾਰਤ ਨੇ ਕਬਜ਼ਾ ਕੀਤਾ ਹੋਇਆ ਹੈ। ਉਥੇ ਹੀ ਸਿੱਧੂ ਦੇ ਦੂਜੇ ਸਲਾਹਕਾਰ ਡਾ.ਪਿਆਰੇ ਲਾਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਪਾਕਿਸਤਾਨ ਦੀ ਆਲੋਚਨਾ ਕਰਨ ਨੂੰ ਲੈ ਕੇ ਸਵਾਲ ਚੁੱਕੇ ਸਨ। ਗਰਗ ਨੇ ਕਿਹਾ ਸੀ ਕਿ ਕੈਪਟਨ ਦਾ ਪਾਕਿਸਤਾਨ ਦੀ ਆਲੋਚਨਾ ਕਰਨਾ ਪੰਜਾਬ ਦੇ ਹਿੱਤ ‘ਚ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.