PunjabTop News

ਨਵਜੋਤ ਸਿੱਧੂ ਨੇ ਘਰ ਦੀ ਛੱਤ ‘ਤੇ ਦੇਖਿਆ ਇਕ ਸ਼ੱਕੀ ਵਿਅਕਤੀ, ਡੀਜੀਪੀ ਪੰਜਾਬ ਤੇ ਐੱਸ ਐੱਸ ਪੀ ਨੂੰ ਦਿੱਤੀ ਜਾਣਕਾਰੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਦੀ ਛੱਤ ‘ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਨੌਕਰ ਨੇ ਉਸ ਨੂੰ ਦੇਖ ਕੇ ਅਲਾਰਮ ਵਜਾਇਆ ਤਾਂ ਉਹ ਭੱਜ ਗਿਆ। ਸਿੱਧੂ ਨੇ ਟਵੀਟ ਕਰਕੇ ਇਹ ਦਾਅਵਾ ਕੀਤਾ ਹੈ। ਦੋ ਹਫ਼ਤੇ ਪਹਿਲਾਂ ਹੀ ਸਿੱਧੂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਜਿਸ ‘ਤੇ ਸਿੱਧੂ ਅਤੇ ਉਨ੍ਹਾਂ ਦੀ ਪਤਨੀ ‘ਆਪ’ ਸਰਕਾਰ ‘ਤੇ ਭੜਕੇ ਹੋਏ ਸਨ। ਪਤਨੀ ਡਾਕਟਰ ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕੁਝ ਹੋਇਆ ਤਾਂ ਉਹ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।ਇਹ ਮਾਮਲਾ ਬੀਤੀ ਸ਼ਾਮ ਸਾਹਮਣੇ ਆਇਆ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਸ਼ਾਮ ਕਰੀਬ 7 ਵਜੇ ਮੇਰੇ ਘਰ ਦੀ ਛੱਤ ‘ਤੇ ਸਲੇਟੀ ਰੰਗ ਦੇ ਕੰਬਲ ‘ਚ ਲਪੇਟਿਆ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਿਵੇਂ ਹੀ ਮੇਰੇ ਨੌਕਰ ਨੇ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਭੱਜ ਗਿਆ। ਪੰਜਾਬ ਪੁਲਿਸ ਦੇ ਡੀਜੀਪੀ ਨਾਲ ਗੱਲ ਕੀਤੀ ਹੈ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button