Breaking NewsD5 specialNewsPunjabTop News

ਨਵਾਂ ਵਿਵਾਦ : ਡੇਰਾ ਸੱਚਾ ਸੌਦਾ ਤੋਂ ਕਾਂਗਰਸੀ ਵਿਧਾਇਕਾਂ ਦੀ ਮਿਲੀਭੁਗਤ ਦੀਆਂ ਅਕਾਲੀ ਦਲ ਨੇ ਤਸਵੀਰਾਂ ਕੀਤੀਆਂ ਜਾਰੀ

ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਫਿਰੋਜ਼ਪੁਰ ਦੇ ਦੋ ਕਾਂਗਰਸੀ ਵਿਧਾਇਕਾਂ ਦੀ ਡੇਰਾ ਸਿਰਸਾ ਨਾਲ ਮਿਲੀਭੁਗਤ ਦੀਆਂ ਤਸਵੀਰਾਂ ਜਾਰੀ ਕਰਕੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਨੇ ਫਿਰੋਜਪੁਰ ਤੋਂ ਵਿਧਾਇਕ ਦਵਿੰਦਰ ਘੁਬਾਇਆ ਦੇ ਨਾਲ ਇੱਕ ਹੋਰ ਵਿਧਾਇਕ ਦੀ ਡੇਰਾ ਸਿਰਸਾ ਵੱਲੋਂ ਕਰਵਾਈ ਜਾ ਰਹੀ ਨਾਮ ਚਰਚਾ ‘ਚ ਸ਼ਾਮਿਲ ਹੋਣ ਦੀਆਂ ਤਸਵੀਰਾਂ ਆਪਣੀਆਂ ਫੇਸਬੁਕ ‘ਤੇ ਸ਼ੇਅਰ ਕੀਤੀਆਂ ਹਨ।

ਆਹ ਹੈ ਨਵਜੋਤ ਸਿੱਧੂ ਦਾ ਮਾਸਟਰ ਪਲਾਨ, ਅਕਾਲੀਆਂ ਦੇ ਉੱਡੇ ਰੰਗ, ਕੇਜਰੀਵਾਲ ਦੀਆਂ ਸਕੀਮਾਂ ਫੇਲ੍ਹ D5 Channel Punjabi

ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ 28 ਨਵੰਬਰ 2021 ਦਿਨ ਐਤਵਾਰ ਨੂੰ ਡੇਰਾ ਪ੍ਰੇਮੀਆਂ ਵੱਲੋਂ ਕਰਵਾਏ ਗਏ ਵੱਖ – ਵੱਖ ਨਾਮ ਚਰਚਾ ਸਮਾਗਮਾਂ ਦੀਆਂ ਹਨ। ਜਿਸ ‘ਚ ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਵਿਜੈ ਇੰਦਰ ਸਿੰਗਲਾ, ਵਿਧਾਇਕ ਦਵਿੰਦਰ ਘੁਬਾਇਆ ਅਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਰਗਰਮੀ ਨਾਲ ਹਿੱਸਾ ਲਿਆ। ਜਦੋਂ ਕਿ ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਨਾਮੇ ਮੁਤਾਬਕ ਕਿਸੇ ਵੀ ਸਿੱਖ ਨੂੰ ਡੇਰਾ ਸਿਰਸਾ ਦੇ ਸਮਾਗਮ ‘ਚ ਹਿੱਸਾ ਲੈਣ ਤੇ ਪੂਰਣ ਤੌਰ ‘ਤੇ ਪਾਬੰਦੀ ਹੈ। ਦੱਸ ਦਈਏ ਕਿ ਸਾਲ 2017 ‘ਚ 44 ਸਿੱਖਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਡੇਰਾ ਸਿਰਸਾ ਦੇ ਸਮਾਗਮਾਂ ‘ਚ ਸ਼ਾਮਿਲ ਹੋਣ ਦੀ ਮੁਆਫੀ ਮੰਗਣੀ ਪਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button