PunjabPunjabTop News

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ

ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸਮਾਗਮ ਲਈ ਸਟੇਜ ਕਰੀਬ ਚਾਲੀ ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਉਂਜ ਸਰਕਾਰ ਵੱਲੋਂ ਪਿੰਡ ਸਰਾਭਾ ਵਿੱਚ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ।ਸਹੁੰ ਚੁੱਕਣ ਦੇ ਸਮਾਗਮ ਵਿੱਚ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਚਾਰ ਜ਼ਿਲ੍ਹਿਆਂ (ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ, ਸ਼੍ਰੀ ਮੁਕਤਸਰ ਸਾਹਿਬ) ਵਿੱਚ ਉਪ ਚੋਣਾਂ ਹੋਣੀਆਂ ਹਨ। ਉਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਹਾਲਾਂਕਿ ਦੂਜੇ ਪੜਾਅ ਵਿੱਚ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਮੁਤਾਬਿਕ ਦੀ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button