Press ReleasePunjabTop News

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਦੋ ਮਹੀਨਿਆਂ ’ਚ ਪੰਜਾਬ ਪੁਿਲਸ ਵੱਲੋਂ 322.5 ਕਿਲੋ ਹੈਰੋਇਨ ਬਰਾਮਦ;562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 5 ਜੁਲਾਈ ਤੋਂ ਹੁਣ ਤੱਕ 2.73ਕਰੋੜ ਰਪਏ ਦੀ ਡਰੱਗ ਮਨੀ, 167 ਕਿਲੋ ਅਫੀਮ, 145 ਕਿਲੋ ਗਾਂਜਾ,222 ਕਵਿੰਟਲ ਚੂਰਾ-ਪੋਸਤ ਅਤੇ 16.90 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇੇ/ਸ਼ੀਸ਼ੀਆਂ ਬਰਾਮਦ 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 3236 ਐਫ.ਆਈ.ਆਰਜ਼. ਦਰਜ ਕੀਤੀਆਂ 
ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ’ਚ ਭਗੋੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ  ਦੀ  ਗਿਣਤੀ 263 ਤੱਕ ਪਹੁੰਚੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਦੋ ਮਹੀਨੇ ਪੂਰੇ ਹੋਣ ਉਪਰੰਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਕੁੱਲ 3236 ਐਫ.ਆਈ.ਆਰਜ਼.  ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 328 ਵਪਾਰਕ ਮਾਤਰਾ ਵਾਲੇ ਕੇਸ ਹਨ।
ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਚਲਾ ਕੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 322.5 ਕਿਲੋ ਹੋ ਗਈ ਹੈ।
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਮੈਡੀਕਲ ਨਸ਼ੇ ਜਿਨਾਂ ਵਿੱਚ ਗੋਲੀਆਂ/ਕੈਪਸੂਲ/ਟੀਕੇ/  ਸ਼ੀਸ਼ੀਆਂ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਦੋ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀੇਤੇ ਨਸ਼ਾ ਤਸਕਰਾਂ ਕੋਲੋਂ 2.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਪਿਛਲੇ ਹਫਤੇ ਪੁਲਿਸ  ਨੇ 326 ਐਫ.ਆਈ.ਆਰਜ਼, ਜਿਨਾਂ ਵਿੱਚ 42 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕਰਕੇ 418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 48 ਕਿਲੋ ਹੈਰੋਇਨ, 24 ਕਿਲੋ ਅਫੀਮ, 21 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 85374 ਗੋਲੀਆਂ/ਕੈਪਸੂਲਾਂ/ਕੈਪਸੂਲ  ਨਸ਼ੀਲੀਆਂ ਦਵਾਈਆਂ ਬਰਾਮਦ ਤੋਂ ਇਲਾਵਾ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ  ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 16 ਹੋਰ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 263 ਹੋ ਗਈ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ-ਨਾਲ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਨਸ਼ਾ ਤਸਕਰੀ ਵਾਲੇ ਬਦਨਾਮ ਹਾਟਸਪਾਟਾਂ ਅਤੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਪਛਾਣ ਕਰਨ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗ੍ਰਿਫ਼ਤਾਰ ਕੀਤੇ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button