NewsPress ReleasePunjabTop News

ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਜੰਗ:ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇੱਕ ਮਹੀਨੇ ਅੰਦਰ 141 ਪੀਓਜ਼/ ਨਸ਼ਿਆਂ ਦੇ ਮਾਮਲੇ ’ਚ ਭਗੌੜੇ ਵਿਅਕਤੀ ਸਫਲਤਾਪੂਰਵਕ ਗ੍ਰਿਫ਼ਤਾਰ ਕੀਤੇ

ਪੁਲਿਸ ਟੀਮਾਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ  ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਕੀਤੇ ਜਾ ਰਹੇ ਹਨ ਯਤਨ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਪੁਲਿਸ ਬਾਸਕਟਬਾਲ ਲੀਗ, ਸੈਮੀਨਾਰ ਅਤੇ ਜਨਤਕ ਮਿਲਣੀਆਂ ਦਾ ਕਰਵਾਈ ਰਹੀ ਹੈ ਆਯੋਜਨ

ਪਿਛਲੇ ਹਫ਼ਤੇ 472 ਨਸ਼ਾ ਤਸਕਰ/ਸਪਲਾਇਰ 5.53 ਕਿਲੋ ਹੈਰੋਇਨ, 21.9 ਕਿਲੋ ਅਫ਼ੀਮ, 21.5 ਕਿਲੋ ਗਾਂਜਾ, 1.46 ਲੱਖ ਮੈਡੀਕਲ ਨਸ਼ੇ ਦੀਆਂ ਗੋਲੀਆਂ ਅਤੇ 23.37 ਲੱਖ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਿਲਸ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜੋਂ ਪੁੁੱਟਣ ਲਈ ਲਿਆ ਅਹਿਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਆਪਣੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪਿਛਲੇ ਇੱਕ ਮਹੀਨੇ ਦੌਰਾਨ ਅਜਿਹੇ 141 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇੱਥੇ ਹੈੱਡਕੁਆਰਟਰ ਦੇ ਆਈ.ਜੀ.ਪੀ. ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ।

Shamlat Zameen : Shamlat Zameen ’ਤੇ ਨਜਾਇਜ਼ ਕਬਜ਼ਿਆਂ ਦਾ ਅਸਲ ਸੱਚ! ਸਿਰਕੱਢ ਲੀਡਰਾਂ ਨਿਕਲੇ ਮਾਸਟਰ ਮਾਇਡ?

ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਡਾ: ਗਿੱਲ ਨੇ ਨਸ਼ਾ ਤਸਕਰੀ ਦੇ ਨਵੇਂ ਰੁਝਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਨਸ਼ੇ ਦੇ ਸਪਲਾਇਰਾਂ ਨੇ ਨਸ਼ਾ ਤਸਕਰੀ ਨੂੰ ਸੁਰੱਖਿਅਤ ਢੰਗ ਨਾਲ ਕਰਨ ਲਈ ਔਰਤਾਂ ਨੂੰ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਨਸ਼ਾ ਤਸਕਰਾਂ ਨੇ ਅੱਜ ਕੱਲ ਤਸਕਰੀ ਕਰਨ ਲਈ ਪਬਲਿਕ ਟਰਾਂਸਪੋਰਟ ਵਰਤਣ ਨੂੰ ਤਰਜੀਹ ਦੇਣ ਲੱਗੇ ਹਨ,  ਜਿਨਾਂ ਨੂੰ ਟਰੈਕ ਕਰਨ ਲਈ ਵਧੇਰੇ ਮਨੁੱਖੀ ਚੌਕਸੀ ਦੀ ਲੋੜ ਹੁੰਦੀ ਹੈ।

Health Minister Chetan Jouramajra ਨੇ ਪਾਤੀ ਧੱਕ! ਆਪਣੇ ਨਿੱਜੀ ਖਰਚੇ ਚੋਂ ਭੇਜੇ VC ਨੂੰ 200 ਨਵੇਂ ਗੱਦੇ

ਨਸ਼ਿਆਂ ਬਾਰੇ ਹਫਤਾਵਾਰੀ ਅੱਪਡੇਟ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਰਾਜ ਭਰ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 354 ਐਫ.ਆਈ.ਆਰਜ., ਜਿਨਾਂ ਵਿੱਚ 36 ਵਪਾਰਕ ਮਾਮਲੇ ਦੀਆਂ ਹਨ,  ਦਰਜ ਕਰਕੇ 472 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 5.53 ਕਿਲੋ ਹੈਰੋਇਨ, 21.9 ਕਿਲੋ ਅਫੀਮ, 21.5 ਕਿਲੋ ਗਾਂਜਾ, 6 ਕਵਿੰਟਟਲ ਭੁੱਕੀ ਅਤੇ 1.46 ਲੱਖ ਨਸ਼ੀਲਆਂ ਗੋਲੀਆਂ/ਕੈਪਸੂਲ/ਟੀਕੇ/ਮੈਡੀਕਲ ਨਸ਼ੇ ਦੀਆਂ ਸ਼ੀਸ਼ੀਆਂ ਜ਼ਬਤੀ ਕਰਨ ਤੋਂ ਇਲਾਵਾ 23.37 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਪੁਲਿਸ ਵਲੋਂ ਨਸ਼ਾ ਪ੍ਰਭਾਵਤ ਖੇਤਰਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਅਤੇ ਨਾਕਾਬੰਦੀ ਤੋਂ ਬਾਅਦ ਅਮਲ ਵਿੱਚ ਆਈ ਹੈ ।

Faridkot Hospital : ਆਹ ਚੱਕੋ! ਆ ਗਏ ਨਵੇਂ ਗੱਦੇ, Health Minister ਨੇ ਕਰਤੇ ਵਿਰੋਧੀਆਂ ਦੇ ਮੂੰਹ ਬੰਦ!

ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਰਾਂ ‘ਤੇ ਸ਼ਿਕੰਜਾ ਕੱਸਣ  ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਹਾਨੀਕਾਰਕ ਅਤੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਸਾਰੇ ਸੀ.ਪੀ./ਐਸ.ਐਸ.ਪੀਜ ਵੱਲੋਂ ਆਪੋ-ਆਪਣੇ ਜ਼ਿਲਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀਆਂ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

Punjab Police : ਗੈਂਗਸਟਰਾਂ ਨੂੰ Police ਦਾ ਵੱਡਾ ਐਕਸ਼ਨ! ਹੁਣੇ ਲਿਆ ਫ਼ੈਸਲਾ | D5 Channel Punjabi

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਬਰਨਾਲਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਰਿਸ਼ਟਪੁਸ਼ਟ ਰੱਖਣ ਲਈ ਚਾਰ ਰੋਜਾ ਬਾਸਕਟਬਾਲ ਲੀਗ ਅੰਡਰ-17 (ਲੜਕੇ) ਕਰਵਾਈ ਗਈ ਹੈ। ਇਸੇ ਤਰਾਂ ਮਲੇਰਕੋਟਲਾ ਪੁਲਿਸ ਵੱਲੋਂ ‘ਸਾਂਝੀ ਸੱਥ’ ਦੇ ਸਿਰਲੇਖ ਹੇਠ ਇੱਕ ਵਿਸ਼ਾਲ ਨਸ਼ਾ ਵਿਰੋਧੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਐਸ.ਐਚ.ਓ ਆਪਣੀ ਟੀਮ, ਜਿਸ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ, ਨਾਲ ਹਰ ਰੋਜ ਸ਼ਾਮ ਦੇ ਸਮੇਂ ਇੱਕ ਪਿੰਡ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਪਿੰਡ ਦੀ ਕਿਸੇ ਵੀ ਸਾਂਝੀ ਥਾਂ ‘ਤੇ ਮੁਲਾਕਾਤ ਕਰਦੇ ਹਨ। ਜਦੋਂ ਕਿ, ਸਭ ਤੋਂ ਵੱਧ ਪ੍ਰਭਾਵਿਤ ਜਾਂ ਹਾਟਸਪੌਟ ਖੇਤਰਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।

Bijli Sodh Bill : Parliament ’ਚ ਕਿਸਾਨਾਂ ਨੂੰ ਵੱਡਾ ਝਟਕਾ! Bijli Sodh Bill ਲਾਗੂ? | D5 Channel Punjabi

ਆਈ.ਜੀ.ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪੁਲਿਸ ਟੀਮਾਂ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਇਸ ਖਤਰੇ ਤੋਂ ਦੂਰ ਰਹਿਣ ਲਈ ਕਾਉਂਸਲਿੰਗ ਅਤੇ ਪ੍ਰੇਰਿਤ ਕਰ ਰਹੀਆਂ ਹਨ ਅਤੇ ਉਨਾਂ ਨੂੰ ਇਲਾਜ ਲਈ ਓ.ਓ.ਏ.ਟੀ ਸੈਂਟਰਾਂ ਵਿੱਚ ਭੇਜ ਕੇ ਉਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਮਦਦ ਕਰ ਰਹੀਆਂ ਹਨ।

Lumpy Skin Disease: ਨਿਕਲ ਆਇਆ ਗਾਵਾਂ ਦੀ ਬਿਮਾਰੀ ਦਾ ਤੋੜ ਸੁਣੋਂ ਕਿਵੇਂ ਬੱਚ ਸਕਦੇ ਨੇ ਪਸ਼ੂ | D5 Channel Punjabi

ਜ਼ਿਕਰਯੋਗ ਹੈ ਕਿ ਡੀ.ਜੀ.ਪੀ. ਨੇ ਸਾਰੇ ਸੀਪੀਜ਼/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਹਾਟਸਪਾਟਸ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਦਬੋਚਣ ਲਈ ਤਲਾਸ਼ੀ ਮੁਹਿੰਮ ਸੁਰੂ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button