ਪੁਲਿਸ ਨੇ ਨਸ਼ਾ ਤਸਕਰ ਤੋਂ ਪੰਜ ਲੱਖ ਰੁਪਏ ਰਿਸ਼ਵਤ ਲੈ ਕੇ ਉਸ ਨੂੰ ਛੱਡਣ ਦੇ ਦੋਸ਼ ‘ਚ ਥਾਣੇ ਦੀ ਮਹਿਲਾ SHO ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ‘ਚ ਤਿੰਨ ਪੁਲਿਸ ਮੁਲਾਜ਼ਮ ਸ਼ਾਮਲ ਹਨ।ਮੁਲਜ਼ਮਾਂ ‘ਚ ਥਾਣਾ ਕੋਟ ਈਸੇ ਖਾਂ ਦੀ ਇੰਚਾਰਜ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਚੌਕੀ ਬਲਖੰਡੀ ਦੇ ਮੁਨਸ਼ੀ ਰਾਜਪਾਲ ਸਿੰਘ, ਅਫੀਮ ਤਸਕਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।
ਪੁਲਿਸ ਨੇ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਖ਼ਿਲਾਫ਼ ਦੋ ਕਿੱਲੋ ਅਫੀਮ ਬਰਾਮਦਗੀ ਦਾ ਅਪਰਾਧਿਕ ਮਾਮਲਾ ਦਰਜ ਕੀਤਾ ਸੀ, ਜਦਕਿ ਉਸ ਦੇ ਭਰਾਵਾਂ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਵੀ ਤਿੰਨ ਕਿੱਲੋ ਅਫੀਮ ਬਰਾਮਦ ਹੋਈ ਸੀ। ਦੋਸ਼ ਹੈ ਕਿ ਮੁਲਜ਼ਮਾਂ ਨੇ ਦੋਵਾਂ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਲਈ ਅਤੇ ਉਨ੍ਹਾਂ ਨੂੰ ਛੱਡ ਦਿੱਤਾ।
ਘਟਨਾ ਦੀ ਜਾਣਕਾਰੀ ਪੁਲਿਸ ਦੇ ਉੱਚ ਅਧਿਕਾਰੀਅਂ ਕੋਲ ਪੁੱਜੀ ਤਾਂ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ। ਖਾਸ ਗਿਲ ਇਹ ਹੈ ਕਿ ਹਾਲੇ ਤੱਕ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ।
ਸਵੇਰ ਤੋਂ ਹੀ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਨੂੰ ਦਬਾਉਣ ਵਿਚ ਲੱਗੇ ਹੋਏ ਸਨ ਪਰ ਦੇਰ ਰਾਤ ਪੁਲਿਸ ਵੱਲੋਂ ਥਾਣਾ ਕੋਟ ਈਸੇ ਖਾਂ ’ਚ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.