PunjabTop News

ਨਸ਼ਾ ਤਸਕਰ ਨੂੰ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਦੇਹਾਤ ਪੁਲਿਸ ਨੇ ਕੀਤਾ ਕਾਬੂ, ਆਇਆ ਸੀ ਕੈਨੇਡਾ ਜਾਣ ਵਾਸਤੇ

ਲੁਧਿਆਣਾ ਦੇਹਾਤ ਪੁਲਿਸ ਨੇ ਨਸ਼ਾ ਤਸਕਰੀ ਦੇ ਧੰਦੇ ‘ਚ ਸ਼ਾਮਲ ਇੱਕ ਤਸਕਰ ਨੂੰ ਦਿੱਲੀ ਏਅਰਪੋਰਟ ‘ਤੇ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਕੈਨੇਡਾ ਜਾਣ ਵਾਲੀ ਫਲਾਈਟ ਫੜਨ ਆਇਆ ਸੀ। ਇਸ ਤੋਂ ਪਹਿਲਾਂ ਕਿ ਮੁਲਜ਼ਮ ਜਹਾਜ਼ ‘ਤੇ ਚੜ੍ਹਦਾ, ਪੁਲਿਸ ਨੇ ਸੂਹ ‘ਤੇ ਕਾਰਵਾਈ ਕਰਦਿਆਂ ਉਸ ਨੂੰ ਘੇਰ ਲਿਆ ਅਤੇ ਫੜ ਲਿਆ। ਮੁਲਜ਼ਮ ਦੀ ਪਛਾਣ ਚਮਕੌਰ ਸਿੰਘ ਵਾਸੀ ਪਿੰਡ ਰਛੀਆਂ ਵਜੋਂ ਹੋਈ ਹੈ। ਪੁਲੀਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕਰ ਰਹੀ ਹੈ। ਥਾਣਾ ਸਦਰ ਅਧੀਨ ਪੈਂਦੀ ਲੋਹਟਬੱਦੀ ਚੌਕੀ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਰੀਬ ਚਾਰ ਮਹੀਨੇ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਹੇਠ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ ਬਰਾਮਦ ਕਰਕੇ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਅਤੇ ਜਦੋਂ ਉਨ੍ਹਾਂ ਹੋਰ ਪੁੱਛਗਿੱਛ ਕੀਤੀ ਤਾਂ ਮੁਲਜ਼ਮ ਨੇ ਆਪਣਾ ਨਾਮ ਚਮਕੌਰ ਸਿੰਘ ਦੱਸਦਿਆਂ ਕਿਹਾ ਕਿ ਉਹ ਉਸ ਕੋਲੋਂ ਹੈਰੋਇਨ ਲਿਆਉਂਦਾ ਹੈ। ਇਸ ਤੋਂ ਬਾਅਦ ਪੁਲੀਸ ਨੇ ਚਮਕੌਰ ਸਿੰਘ ਦਾ ਨਾਂ ਵੀ ਕੇਸ ਵਿੱਚ ਸ਼ਾਮਲ ਕਰ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button