Breaking NewsD5 specialNewsPress ReleasePunjab

ਨਸ਼ਿਆਂ ਦੇ ਖਾਤਮੇ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ : ਡਿਪਟੀ ਕਮਿਸ਼ਨਰ

ਜਿ਼ਲ੍ਹਾ ਪੁਲਿਸ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਯਤਨਸ਼ੀਲ : ਐਸ.ਐਸ.ਪੀ

– ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਿ਼ਲ੍ਹਾ ਪੁਲਿਸ ਵੱਲੋਂ ਮੈਰਾਥਨ ਦੌੜ ਦਾ ਆਯੋਜਨ

– ਮੈਰਾਥਨ ਦੌੜ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਜਿ਼ਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਕੀਤੀ ਅਗਵਾਈ

ਅਮਲੋਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਜਿ਼ਲ੍ਹਾ ਪੁਲਿਸ ਵੱਲੋਂ ਅੰਤਰ-ਰਾਸ਼ਟਰੀ ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਜਿ਼ਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮਾਜਰੀ ਰਾਈਆਂ ਤੋਂ ਢੋਲੇਵਾਲ ਚੌਂਕ ਅਮਲੋਹ ਤੱਕ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਦੇ ਨਾਲ ਮੈਰਾਥਨ ਦੌੜ ਨੂੰ ਰਵਾਨਾਂ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸਿ਼ਆਂ ਦਾ ਸੇਵਨ ਕਰਨ ਵਾਲਾ ਵਿਅਕਤੀ ਜਿਥੇ ਸਰੀਰਕ ਅਤੇ ਆਰਥਿਕ ਪੱਖੋਂ ਖ਼ਤਮ ਹੋ ਜਾਂਦਾ ਹੈ ਉਥੇ ਹੀ ਉਸ ਦਾ ਸਮਾਜ ਵਿੱਚ ਵੀ ਗਲਤ ਪ੍ਰਭਾਵ ਪੈਂਦਾ ਹੈ। ਇਸ ਲਈ ਅੱਜ ਲੋੜ ਹੈ ਕਿ ਇੱਕ ਨਰੋਏ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਸ਼੍ਰੀਮਤੀ ਮਲਿਕ ਨੇ ਕਿਹਾ ਕਿ ਨਸ਼ੇ ਇੱਕ ਅਜਿਹੀ ਖ਼ਤਰਨਾਕ ਲਾਹਣਤ ਹਨ ਜੋ ਇਨ੍ਹਾਂ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਖਾਤਮੇ ਵੱਲ ਧਕੇਲ ਦਿੰਦੇ ਹਨ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਦਾ ਸਮਾਜ ਨਾਲ ਵੀ ਕੋਈ ਸਰੋਕਾਰ ਨਹੀਂ ਰਹਿੰਦਾ ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਜਿਥੇ ਹਰੇਕ ਜਿ਼ਲ੍ਹੇ ਵਿੱਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਖੋਲੇ ਗਏ ਹਨ ਇਸ ਤੋਂ ਇਲਾਵਾ ਓਟ ਕਲੀਨਿਕ ਰਾਹੀਂ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਦੀ ਪਹਿਚਾਣ ਗੁਪਤ ਰੱਖ ਕੇ ਮੁਫਤ ਇਲਾਜ ਕੀਤਾ ਜਾਂਦਾ ਹੈ।

ਇਸ ਮੌਕੇ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸਿ਼ਆਂ ਦੇ ਖਾਤਮੇ ਲਈ 16 ਜੂਨ ਤੋਂ ਲਗਾਤਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਮੀਟਿੰਗਾਂ/ਸੈਮੀਨਾਰ ਕਰਕੇ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜਿ਼ਲ੍ਹੇ ਦੇ ਜਿਹੜੇ ਪਿੰਡਾਂ ਵਿੱਚ ਨਸਿ਼ਆਂ ਦੇ ਪ੍ਰਭਾਵ ਬਾਰੇ ਪਤਾ ਚੱਲਦਾ ਹੈ ਉਥੋਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸਿ਼ਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜ ਰਹੀ ਹੈ। ਜਿਸ ਤਹਿਤ ਚਾਲੂ ਸਾਲ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ 128 ਕੇਸ ਦਰਜ਼ ਕੀਤੇ ਗਏ ਅਤੇ 176 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ 809 ਗ੍ਰਾਮ ਹੈਰੋਇਨ, 129 ਗ੍ਰਾਮ ਸਮੈਕ, 12 ਕਿਲੋ 370 ਗ੍ਰਾਮ ਅਫੀਮ, 370 ਕਿਲੋ 100 ਗ੍ਰਾਮ ਭੁੱਕੀ, 29 ਕਿਲੋ 580 ਗ੍ਰਾਮ ਗਾਂਜਾ, 1253 ਨਸ਼ੀਲੇ ਟੀਕੇ, 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 510 ਕੈਪਸੂਲ ਬਰਾਮਦ ਕੀਤੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ, ਐਸ.ਪੀ. (ਐਚ) ਸ੍ਰੀ ਹਰਪਾਲ ਸਿੰਘ, ਐਸ.ਪੀ. (ਜਾਂਚ) ਸ. ਜਗਜੀਤ ਸਿੰਘ ਜੱਲ੍ਹਾ, ਐਸ.ਪੀ. ਸ਼੍ਰੀ ਅਮਰਜੀਤ ਸਿੰਘ ਮਟਵਾਨੀ, ਐਸ.ਪੀ. ਸ਼੍ਰੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ. (ਜਾਂਚ) ਸ. ਰਘਵੀਰ ਸਿੰਘ, ਡੀ.ਐਸ.ਪੀ. (ਐਚ) ਸ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਅਮਲੋਹ ਸ. ਸੁਖਵਿੰਦਰ ਸਿੰਘ, ਸ਼੍ਰੀ ਹੰਸ ਰਾਜ, ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ੍ਰੀ ਮਨਜੀਤ ਸਿੰਘ, ਡੀ.ਐਸ.ਪੀ. ਖਮਾਣੋਂ ਸ਼੍ਰੀ ਧਰਮਪਾਲ ਤੋਂ ਇਲਾਵਾ ਜਿ਼ਲ੍ਹੇ ਦੇ ਪੁਲਿਸ ਅਧਿਕਾਰੀ, ਕ੍ਰ੍ਮਚਾਰੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੇ ਵੀ ਇਸ ਜਾਗਰੂਕਤਾ ਮੈਰਾਥਨ ਦੌੜ ਵਿੱਚ ਭਾਗ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button