PunjabTop News

ਨਹੀਂ ਸੱਦਿਆ ਜਾਵੇਗਾ ‘ਸਰਬੱਤ ਖ਼ਾਲਸਾ’! ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ’ਤੇ ਸੱਦਿਆ ਗੁਰਮਤਿ ਸਮਾਗਮ

ਅੰਮ੍ਰਿਤਸਰ : ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਵਾਲੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪ੍ਰੈਲ ਤੱਕ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਗੁਰਮਤਿ ਸਮਾਗਮ ਬੁਲਾਏ ਜਾਣ ਤੋਂ ਬਾਅਦ ਆਮ ਜਨਤਾ ਵਿਚ ਜੋ ਕਿਆਸ ਲਗਾਏ ਰਹੇ ਸੀ ਕਿ ਇਸ ਦਿਨ ‘ਸਰਬੱਤ ਖ਼ਾਲਸਾ’ ਬੁਲਾਇਆ ਜਾਏਗਾ ਉਹ ਹੁਣ ਲਗਭਗ ਖਤਮ ਹੋ ਗਈ ਹੈ।

ਕਿਸਾਨ ਆਗੂ ਤੋਂ ਸੁਣੋ ਗਿਰਦਾਵਰੀਆਂ ਦਾ ਸੱਚ, ਵੱਡੀ ਸਾਜ਼ਿਸ਼ ਬੇਨਕਾਬ, ਕੀ ਕਰਨਗੇ ਕਿਸਾਨ ? D5 Channel Punjabi

ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨ ਇਕ ਵੀਡੀਓ ਜਾਰੀ ਕਰ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਵਿਸਾਖੀ ਮੌਕੇ ਸਰਬੱਤ ਖਾਲਸਾ ਬੁੱਲਾਇਆ ਜਾਵੇ। ਪਰ ਜਥੇਦਾਰ ਵੱਲੋਂ ਗੁਰਮਤਿ ਸਮਾਗਮ ਬੁਲਾਉਣ ਤੋਂ ਬਾਅਦ ‘ਸਰਬੱਤ ਖ਼ਾਲਸਾ’ ਸੱਦਣ ਦੀ ਅਫ਼ਵਾਹਾ ਨੂੰ ਵਿਰਾਮ ਲੱਗ ਗਿਆ ਹੈ।

ਸਰਬੱਤ ਖਾਲਸਾ ‘ਤੇ ਵੱਡਾ ਫ਼ੈਸਲਾ, ਅੰਮ੍ਰਿਤਪਾਲ ਨੂੰ ਝਟਕਾ, ਜਥੇਦਾਰ ਦਾ ਐਲਾਨ! D5 Channel Punjabi

ਇਹ ਵੀ ਜ਼ਿਕਰਯੋਗ ਹੈ ਕਿ ਜਥੇਦਾਰ ਨੇ ਭਲਕੇ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹੀ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਰਚਾ ਲਈ ਪ੍ਰੋਗਰਾਮ ਰੱਖਿਆ ਹੈ ਜਿਸ ਵਿਚ ਪੱਤਰਕਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿਚ ਜਿਹੜੇ ਪੱਤਰਕਾਰਾਂ ਅਤੇ ਚੈਨਲਾਂ ਨੇ ਨਿਰਦੋਸ਼ ਸਿੱਖਾਂ ਦੇ ਹੱਕ ਵਿਚ ਆਵਾਜ਼ ਚੁੱਕੀ ਸੀ, ਪੰਜਾਬ ਸਰਕਾਰ ਨੇ ਉਹਨਾਂ ਦੀ ਆਵਾਜ਼ ਕਾਰਵਾਈ ਕਰ ਕੇ ਬੰਦ ਕਰ ਦਿੱਤੀ ਹੈ। ਇਸੇ ਲਈ ਹੁਣ ਮੀਟਿੰਗ ਵਿਚ ਕੌਮੀ ਹਿੱਤਾਂ ਦੀ ਪਹਿਰੇਦਾਰੀ ਵਾਸਤੇ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੋਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ ’ਤੇ ਚਰਚਾ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button