PunjabTop News

ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੋਸਟਮਾਰਟਮ ਦੀ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਕਾਰਨ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਦਾ ਸਮਾਂ ਹਾਲੇ ਨਿਰਧਾਰਤ ਨਹੀਂ ਹੋ ਸਕਿਆ ਹੈ। ਪ੍ਰਬੰਧਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਵੇਂ ਹੀ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੁੰਦੀ ਹੈ ਅਤੇ ਅੰਤਿਮ ਸੰਸਕਾਰ ਦਾ ਸਮਾਂ ਤੈਅ ਹੁੰਦਾ ਹੈ, ਤਾਂ ਸਾਰਿਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ।

ਪਹਿਲਾਂ ਖਬਰ ਸਾਹਮਣੇ ਆਈ ਸੀ ਕਿ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ 7 ਨਵੰਬਰ ਸ਼ਨੀਵਾਰ ਨੂੰ ਹੋਵੇਗਾ ਪਰ ਪੋਸਟਮਾਰਟਮ ਵਿਚ ਹੋ ਰਹੀ ਦੇਰੀ ਕਾਰਨ ਇਸ ਦਾ ਸਮਾਂ ਬਦਲਿਆ ਜਾ ਸਕਦਾ ਹੈ। ਪਰਵਿੰਦਰ ਦੇ ਪਰਿਵਾਰ ਅਤੇ ਕਮੇਟੀ ਨੇ ਫੈਸਲਾ ਲਿਆ ਹੈ ਕਿ ਪਰਵਿੰਦਰ ਦਾ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਹੀ ਕੀਤਾ ਜਾਵੇਗਾ। ਪੀਜੀਆਈ ਵਿਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button