PunjabTop News

ਨਾਂਦੇੜ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਸਿੱਖ ਧਾਰਮਿਕ ਅਸਥਾਨਾਂ ਦੀ ਮਰਯਾਦਾ ਅਤੇ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਠੇਸ ਪਹੁੰਚਾਉਣ ਵਾਲਾ ਮੰਦਭਾਗਾ ਵਰਤਾਰਾ ਕਰਾਰ ਦਿੱਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਉਂਦੀ ਹੈ। ਅਜਿਹੇ ਪਵਿੱਤਰ ਸਥਾਨਾਂ ‘ਤੇ ਹਿੰਸਕ ਘਟਨਾਵਾਂ ਵਾਪਰਨਾ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹੈ।
ਉਨ੍ਹਾਂ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ। ਉਨ੍ਹਾਂ ਨੂੰ ਅੱਜ ਸਵੇਰੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਗਿਆ ਸੀ, ਪਰ ਇਸ ਤੋਂ ਬਾਅਦ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button