Breaking NewsD5 specialIndiaNewsPoliticsPunjab

ਨਾਗਰਿਕਤਾ ਸੋਧ ਬਿੱਲ ਦੇ ਸਮਰਥਨ ‘ਚ ਡਾ. ਮਨਮੋਹਨ ਸਿੰਘ, ਸੁਣੋ ਸਿੱਖਾਂ ਨੂੰ ਕੀ ਫ਼ਾਇਦਾ ?

ਪਟਿਆਲਾ : ਇਕ ਪਾਸੇ ਜਿਥੇ ਪੂਰੇ ਮੁਲਕ ‘ਚ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਹੋ ਰਿਹਾ ਹੈ। ਲੋਕ ਸੜਕਾਂ ‘ਤੇ ਉਤਰੇ ਹੋਏ ਹਨ ਤਾਂ ਦੂਜੇ ਪਾਸੇ ਅਕਾਲੀ ਦਲ ਇਸ ਬਿੱਲ ਦੇ ਸਮਰਥਨ ‘ਚ ਹੈ। ਦਿੱਲੀ ‘ਚ ਅਫਗਾਨਿਸਤਾਨ ਤੋਂ ਆਏ ਸਿੱਖ ਸ਼ਰਨਾਰਥੀਆਂ ਨੇ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ।

CAB | ਨਾਗਰਿਕਤਾ ਸੋਧ ਬਿੱਲ ਦੇ ਸਮਰਥਨ ‘ਚ ਡਾ. ਮਨਮੋਹਨ ਸਿੰਘ, ਸੁਣੋ ਸਿੱਖਾਂ ਨੂੰ ਕੀ ਫ਼ਾਇਦਾ ?

ਸੁਖਬੀਰ ਬਾਦਲ ਨੇ ਸਾਫ਼ ਕੀਤਾ ਕਿ ਅਕਾਲੀ ਦਲ ਸਿੱਖ ਸ਼ਰਨਾਰਥੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਿਰੋਧੀ ਨਾਗਰਿਕਤਾ ਸੋਧ ਬਿੱਲ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਜਦਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤਾਂ ਇਸ ਦਾ ਸਮਰਥਨ ਕਰਦੇ ਆਏ ਹਨ।ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ ਹੈ।

BIG BREAKING | ਸੀਨੀਅਰ Akali Leader ਦਾ ਦੇਹਾਂਤ | Senior Akali Leader

ਅਕਾਲੀ ਦਲ ਦਾ ਕਹਿਣਾ ਹੈ ਕਿ ਨਾਗਰਿਕਤਾ ਸੋਧ ਬਿੱਲ ‘ਤੇ ਸਟੈਂਡ ਸਿੱਖੀ ਸਿਧਾਂਤ ‘ਸਰਬੱਤ ਦਾ ਭਲਾ’ ‘ਤੇ ਅਧਾਰਿਤ ਹੈ। ਪਾਰਟੀ ਚਾਹੁੰਦੀ ਹੈ ਕਿ ਹੋਰਨਾਂ ਮੁਲਕਾਂ ਤੋਂ ਆਏ ਸਿੱਖਾਂ ਸਮੇਤ ਸਾਰੇ ਧਰਮਾਂ ਦੇ ਲੋਕਾਂ ਨੂੰ ਦੇਸ਼ ਅੰਦਰ ਨਾਗਰਿਕਤਾ ਤੇ ਬਰਾਬਰਤਾ ਮਿਲੇ। ਕੈਪਟਨ ਸਰਕਾਰ ਜਿਥੇ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਹੈ ਤਾਂ ਉਥੇ ਹੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇਹ ਕਾਨੂੰਨ ਹਰ ਹਾਲ ਵਿੱਚ ਪੰਜਾਬ ‘ਚ ਲਾਗੂ ਕਰਵਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button