Breaking NewsD5 specialIndiaNewsTop News

ਨਾਗਾਲੈਂਡ ਤੋਂ ਅਫਸਪਾ ਹਟਾਉਣ ਬਾਰੇ ਵਿਚਾਰ ਕਰਨ ਲਈ ਕਮੇਟੀ ਦਾ ਗਠਨ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਨਾਗਾਲੈਂਡ ਤੋਂ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ, 1958 (ਅਫਸਪਾ) ਨੂੰ ਰੱਦ ਕਰਨ ‘ਤੇ ਵਿਚਾਰ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਕਮੇਟੀ ਨੂੰ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਉੱਤਰ-ਪੂਰਬੀ ਭਾਰਤ ਡਿਵੀਜ਼ਨ ਨੇ 26 ਦਸੰਬਰ ਦੇ ਆਪਣੇ ਆਦੇਸ਼ ਵਿੱਚ ਕਿਹਾ ਕਿ ਨਾਗਾਲੈਂਡ ਵਿੱਚ ਅਫਸਪਾ ਦੀ ਸਮੀਖਿਆ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

Breaking News : Congress ਨੂੰ ਵੱਡਾ ਝਟਕਾ, Fateh Jang Bajwa BJP ‘ਚ ਸ਼ਾਮਲ, ਨਾਲੇ ਪੱਟ ਲਿਆ ਵੱਡਾ ਕਾਂਗਰਸੀ ਆਗੂ

ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨਰ ਡਾ: ਵਿਵੇਕ ਜੋਸ਼ੀ ਨੂੰ ਇਸ ਦਾ ਚੇਅਰਮੈਨ ਬਣਾਇਆ ਗਿਆ ਹੈ। ਨਾਗਾਲੈਂਡ ਦੇ ਮੁੱਖ ਸਕੱਤਰ ਜੇ. ਆਲਮ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਸਾਮ ਰਾਈਫਲਜ਼ ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਪੀਸੀ ਨਾਇਰ, ਨਾਗਾਲੈਂਡ ਦੇ ਪੁਲਿਸ ਡਾਇਰੈਕਟਰ ਜਨਰਲ ਟੀ. ਜਾਨ ਲੰਗਕੁਮਾਰ, ਇੰਟੈਲੀਜੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਡਾ.ਐਮ.ਐਸ. ਤੁਲਸੀ ਨੂੰ ਵੀ ਇਸ ਦੇ ਮੈਂਬਰ ਬਣਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button