ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਛਿੜਿਆ ਵਿਵਾਦ, ਸਿੱਧੂ ਨੇ ਵੀਡੀਓ ਸਾਂਝੀ ਕਰ ਸਾਧੇ ‘ਆਪ’ ‘ਤੇ ਨਿਸ਼ਾਨੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਾਲ ਹੀ ‘ਚ ਨਵੀਂ ਮਾਈਨਿੰਗ ਨੀਤੀ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਕਿਹਾ ਹੈ ਕਿ ਸਰਕਾਰ ਛੇ ਮਹੀਨਿਆਂ ਦੇ ਅੰਦਰ ਨਵੀਂ ਨੀਤੀ ਜਾਰੀ ਕਰੇਗੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਕਿਹਾ ਕਿ ਇਕ ਮਹੀਨਾ ਪਹਿਲਾਂ ਰੇਤ ਦੀ ਇਕ ਟਰਾਲੀ ਜਿਸ ਦੀ ਕੀਮਤ 4,000 ਰੁਪਏ ਸੀ, ਹੁਣ 9,000 ਰੁਪਏ ਹੋ ਗਈ ਹੈ।
ਗੁਰਬਾਣੀ ਪ੍ਰਸਾਰਣ ਮਾਮਲੇ ’ਚ ਜਥੇਦਾਰ ਦਾ ਵੱਡਾ ਐਲਾਨ! ਬਾਦਲ ਪਰਿਵਾਰ ਖੁਸ਼ | D5 Channel Punjabi
ਉਨ੍ਹਾਂ ਕਿਹਾ ਕਿ ਰੇਤਾ-ਬੱਜਰੀ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਉਸਾਰੀ ਦਾ ਕੰਮ ਠੱਪ ਹੋ ਗਿਆ ਹੈ।ਇਸ ਦੌਰਾਨ ਟਵਿੱਟਰ ‘ਤੇ ‘ਗੈਰ-ਕਾਨੂੰਨੀ ਮਾਈਨਿੰਗ’ ਦੀ ਵੀਡੀਓ ਸਾਂਝੀ ਕਰਦਿਆਂ ਸਿੱਧੂ ਨੇ ਲਿਖਿਆ, ‘ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ ਹੈ। ਸਰਕਾਰ ਕੀ ਕਰ ਰਹੀ ਹੈ? ਅਰਵਿੰਦ ਕੇਜਰੀਵਾਲ ਜੀ ਰੇਤ ਦੇ 20 ਹਜ਼ਾਰ ਕਰੋੜ ਕਿੱਥੇ ਹਨ?
Had said at dharna yesterday, Sand trolley, which was at 4000 a month ago is now at 9000, is out of the reach of Aam Aadmi, hence constructions have stalled… Illegal mining goes on unabated. What is govt doing? @ArvindKejriwal ji Where is 20k crore from sand? @BhagwantMann ji pic.twitter.com/eexKYIH0Ch
— Navjot Singh Sidhu (@sherryontopp) April 8, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.