PunjabPunjabTop News

ਨਾਭਾ ਜੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ

ਨਾਭਾ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋਣ ਦੀ ਸੂਚਨਾ ਮਿਲੀ ਹੈ। ਖੁਫੀਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਗੁਪਤ ਪੱਤਰ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਇੱਕ ਕੇਂਦਰੀ ਏਜੰਸੀ ਤੋਂ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਇੰਟੈਲੀਜੈਂਸ) ਨੇ ਇੱਕ ਅਹਿਮ ਈ-ਮੇਲ ਜਾਰੀ ਕੀਤੀ ਹੈ। ਇਸ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ।  ਮਜੀਠੀਆ ਇਸ ਵੇਲੇ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ।3 ਜਨਵਰੀ 2026 ਨੂੰ ਜਾਰੀ ਕੀਤੇ ਗਏ ਇਸ ਨੋਟਿਸ ਰਾਹੀਂ ਇੰਟੈਲੀਜੈਂਸ ਵਿਭਾਗ ਨੇ ਸਪੈਸ਼ਲ ਡੀ.ਜੀ.ਪੀ. (ਸੁਰੱਖਿਆ), ਏ.ਡੀ.ਜੀ.ਪੀ. (ਜੇਲ੍ਹ), ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਸਮੇਤ ਕਈ ਉੱਚ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ। ਪੱਤਰ ਵਿੱਚ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ:
• ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਢੁਕਵੇਂ ਰੋਕਥਾਮ ਅਤੇ ਸਾਵਧਾਨੀ ਦੇ ਕਦਮ ਚੁੱਕੇ ਜਾਣ।
• ਪਟਿਆਲਾ ਦੇ ਜ਼ੋਨਲ ਇੰਟੈਲੀਜੈਂਸ ਵਿਭਾਗ ਨੂੰ ਸਥਿਤੀ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
• ਸੁਰੱਖਿਆ ਏਜੰਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਅਹਿਮ ਜਾਣਕਾਰੀ ਨੂੰ ਤੁਰੰਤ ਹੈੱਡਕੁਆਰਟਰ ਨਾਲ ਸਾਂਝਾ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button