Breaking NewsPunjabTop News

ਨਾਭਾ ਜੇਲ੍ਹ ਬ੍ਰੇਕ ਮਾਮਲੇ ‘ਚ ਸਾਢੇ ਸੱਤ ਸਾਲ ਬਾਅਦ ਅਦਾਲਤ ਨੇ ਸੁਣਾਈ ਸਜ਼ਾ

ਨਾਭਾ :ਨਾਭਾ ਜੇਲ੍ਹ ਬ੍ਰੇਕ ਮਾਮਲੇ ‘ਚ ਸਾਢੇ 7 ਸਾਲ ਬਾਅਦ 22 ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ ਸਜ਼ਾ ਸੁਣਾਈ ਹੈ।ਇਹ ਫ਼ੈਸਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਵੱਲੋਂ ਸੁਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਐੱਨ. ਡੀ. ਪੀ. ਸੀ. ਐਕਟ ਸਮੇਤ ਧਾਰਾ 395, 120ਬੀ, 223, 224, 467, 307, 148, 148, 186, 353 ਤਹਿਤ ਉਕਤ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ।ਮਾਣਯੋਗ ਅਦਾਲਤ ਨੇ 2 ਸਾਲ ਤੋਂ ਲੈ ਕੇ 10-10 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਵਿਅਕਤੀਆਂ ਦੇ ਨਾਮ ਹਨ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਜੀਤ ਸਿੰਘ, ਗੁਰਜੀਤ ਸਿੰਘ ਲਾਡਾ, ਅਸੀਸਟੈਂਸ ਜੇਲ੍ਹ ਸੁਪਰਡੈਂਟ ਭੀਮ ਸਿੰਘ, ਜਗਮੀਤ ਸਿੰਘ, ਮਨਜਿੰਦਰ ਸਿੰਘ, ਸੁਲਖਣ ਸਿੰਘ, ਗੁਰਪ੍ਰੀਤ ਬੱਬੀ ਖੇੜਾ, ਪਲਵਿੰਦਰ ਪਿੰਦਾ, ਗੁਰਪ੍ਰੀਤ ਸੇਖੋਂ, ਕਿਰਨਪਾਲ ਸੁਖਚੈਨ, ਰਾਜਵਿੰਦਰ , ਕੁਲਵਿੰਦਰ ਟਿਬਰੀ, ਸੁਨੀਲ ਕਾਲੜਾ, ਅਮਨਦੀਪ ਢੋਡਿਆਂ, ਅਮਨ ਸਮੇਤ 2 ਹੋਰ ਵਿਅਕਤੀਆਂ ਦਾ ਨਾਂ ਸ਼ਾਮਲ ਹੈ ਜਦਕਿ ਨਰੇਸ਼ ਨਾਰੰਗ, ਜਤਿੰਦਰ, ਮੁਹੰਮਦ ਆਸਿਮ, ਤੇਜਿੰਦਰ ਸ਼ਰਮਾ, ਰਵਿੰਦਰ ਵਿੱਕੀ ਸਹੋਤਾ ਤੇ ਰਣਜੀਤ ਨੂੰ ਬਰੀ ਕਰ ਦਿੱਤਾ ਗਿਆ ਹੈ।

‘AMRITPAL’ ਦਾ ‘Brother’ ਸਾਥੀਆਂ ਸਣੇ ਅਦਾਲਤ ’ਚ ਪੇਸ਼, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ! | D5 Channel Punjabi

ਦੱਸਦੀਏ ਕਿ ਇਹ ਉਹੀ ਵਿਅਕਤੀ ਹਨ ਜੋ 2016 ‘ਚ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਦੇ ਗੇਟਾਂ ‘ਤੇ ਲਗਜ਼ਰੀ ਗੱਡੀਆਂ ‘ਚ ਆਏ ਸਨ ਅਤੇ ਉਨ੍ਹਾਂ ਨੇ ਆਉਂਦਿਆਂ ਸਾਰ ਹੀ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਹ ਹਮਲਾ ਕਰਨ ਤੋਂ ਬਾਅਦ ਉਹ ਜੇਲ੍ਹ ‘ਚ ਬੰਦ ਕੈਦੀਆਂ ਨੂੰ ਛੁਡਵਾ ਕੇ ਗੱਡੀਆਂ ‘ਚ ਲੈ ਕੇ ਫ਼ਰਾਰ ਹੋ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button