PunjabTop News

ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਿਲਣ ਪਹੁੰਚੇ ਚਰਨਜੀਤ ਸਿੰਘ ਚੰਨੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਿਲਣ ਪਹੁੰਚੇ। ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕੁਸ਼ਲਦੀਪ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਕਰੀਬ ਇਕ ਘੰਟੇ ਤੱਕ ਗੱਲਬਾਤ ਕੀਤੀ।

ਮੀਟਿੰਗ ਤੋਂ ਬਾਅਦ ਬਾਹਰ ਆਏ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਸਰਕਾਰ ‘ਤੇ ਆਪਣਾ ਗੁੱਸਾ ਕੱਢਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਸ ਵੇਲੇ ਕਾਂਗਰਸੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਵਿਜੀਲੈਂਸ ਵਲੋਂ ਇਕ ਤੋਂ ਬਾਅਦ ਇਕ ਸਾਰੇ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਜੋ ਕਿ ਸਹੀ ਨਹੀਂ ਹੈ।ਜ਼ਿਕਰਯੋਗ ਹੈ ਕਿ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ ਕਿਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ। ਉਸ ਨੂੰ ਬੀਤੀ 16 ਮਈ ਨੂੰ ਗ੍ਰਿਫ਼ਤਾਰ ਕਰਕੇ ਦੋ ਵਾਰ ਰਿਮਾਂਡ ’ਤੇ ਲਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button