
ਨਸ਼ੇ ਨਾਲ ਜੁੜੀ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਇਸ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੀ ਮਜੀਠੀਆ ਨਾਲ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਲਈ NCB ਵੱਲੋਂ ਵਿਜੀਲੈਂਸ ਵਿਭਾਗ ਨਾਲ ਸੰਪਰਕ ਕੀਤਾ ਗਿਆ ਹੈ, ਤਾਂ ਜੋ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਇਸ ਦੇ ਨਾਲ ਹੀ ਹੋਰ ਕੇਂਦਰੀ ਜਾਂਚ ਏਜੰਸੀਆਂ ਵੀ ਇਸ ਕੇਸ ‘ਤੇ ਨਜ਼ਰ ਬਣਾਈ ਹੋਈ ਹੈ। ਮਜੀਠੀਆ ਖ਼ਿਲਾਫ਼ ਨਸ਼ੇ ਦੇ ਅਲਜ਼ਾਮਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਨੇ ਪੰਜਾਬ ਦੀ ਰਾਜਨੀਤੀ ਦਾ ਮਾਹੌਲ ਗਰਮਾ ਦਿੱਤਾ ਹੈ ਅਤੇ ਹੁਣ ਕੇਸ ਦੀ ਜਾਂਚ ਦਾਇਰਾ ਹੋਰ ਵਧਦਾ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.