ਨਾਰੰਗ ’ਤੇ ਹੋਏ ਹਮਲੇ ਦੀ ਸੁਨੀਲ ਜਾਖੜ ਨੇ ਕੀਤੀ ਸਖ਼ਤ ਨਿੰਦਾ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ‘ਤੇ ਕਲਾ ਮਲੋਟ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿਚ ਇਸ ਤਰਾਂ ਦਾ ਵਰਤਾਓ ਨਹੀਂ ਸਹਿਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਨਾਲ ਕਿਸਾਨ ਅੰਦੋਲਨ ਕਮਜ਼ੋਰ ਹੋ ਸਕਦਾ ਹੈ। ਜਾਖੜ ਨੇ ਬਿਆਨ ‘ਚ ਮਲੋਟ ਵਿਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਲੋਕਤੰਤਰ ‘ਚ ਹਰ ਇਕ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਸਭ ਨੂੰ ਦੇਸ਼ ਦੇ ਹਰੇਕ ਨਾਗਰਿਕ ਦੇ ਬੋਲਣ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਕਿਸਾਨ ਅੰਦੋਲਨ ਸਹੀ ਦਿਸ਼ਾ ਵੱਲ ਜਾ ਰਿਹਾ ਸੀ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਕਿਸਾਨ ਅੰਦੋਲਨ ਲਈ ਘਾਤਕ ਸਿੱਧ ਹੋਣਗੀਆਂ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.