
ਨਾਲਾਗੜ੍ਹ ਪੁਲਿਸ ਸਟੇਸ਼ਨ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਤੇ ਸੀਆਈ ਐੱਸਐੱਸਨਗਰ (ਮੋਹਾਲੀ) ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਨਾਲਾਗੜ੍ਹ ਥਾਣੇ ਵਿਚ ਹੋਏ IED ਧਮਾਕੇ ਦੇ 2 ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਾਵੀਰ ਉਰਫ ਬੱਚਾ ਤੇ ਮਨਪ੍ਰੀਤ ਉਰਫ ਮਨੀ ਵਜੋਂ ਹੋਈ ਹੈ ਜੋ ਐੱਸਬੀਐੱਸ ਨਗਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਇਕ 9mm ਗਲਾਕ ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਇਹ ਦੋਵੇਂ ਕਿਸੇ ਅੱਤਵਾਦੀ ਸੰਗਠਨ ਦੇ ਸਿੱਧੇ ਸੰਪਰਕ ਵਿਚ ਸਨ ਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ 1 ਜਨਵਰੀ 2026 ਨੂੰ ਨਾਲਾਗੜ੍ਹ ਪੁਲਿਸ ਥਾਣੇ ‘ਤੇ ਜੋ ਧਮਾਕਾ ਹੋਇਆ ਸੀ, ਉਸ ਵਿਚ ਇਸਤੇਮਾਲ ਕੀਤਾ ਗਿਆ ਆਈਈਡੀ ਉਸੇ ਖੇਪ ਦਾ ਹਿੱਸਾ ਸੀ ਜਿਸ ਨੂੰ ਇਨ੍ਹਾਂ ਮੁਲਜ਼ਮਾਂ ਨੇ ਪਾਕਿਸਤਾਨੀ ਸਰਹੱਦ ਨੇੜਿਓਂ ਹਾਸਲ ਕੀਤਾ ਸੀ। ਵਿਦੇਸ਼ੀ ਹੈਂਡਲਰਾਂਦੇ ਨਿਰਦੇਸ਼ ‘ਤੇ ਇਨ੍ਹਾਂ ਨੇ ਆਰਡੀਐਕਸ ਤੇ ਹੈਂਡ ਗ੍ਰੇਨੇਡ ਦੀ ਖੇਪ ਹਾਸਲ ਕੀਤੀ ਸੀ ਤੇ ਉਸ ਨੂੰ ਟਿਕਾਣੇ ਲਗਾਇਆ ਸੀ।ਪੁਲਿਸ ਮੁਤਾਬਕ ਇਸ ਅੱਤਵਾਦੀ ਮਾਡਿਊਲ ਦੇ 6 ਮੈਂਬਰਾਂ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ, ਜੋ ਹਥਿਆਰਾਂ ਤੇ ਵਿਸਫੋਟਕਾਂ ਦੀ ਸਪਲਾਈ ਚੇਨ ਦਾ ਹਿੱਸਾ ਸਨ। ਹੁਣ ਮੁੱਖ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਨਾਲ ਹੀ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਚੁੱਕਾ ਹੈ। ਮੁਲਜ਼ਮਾਂ ਖਿਲਾਫ ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਚ ਬੀਐੱਨਐੱਸ ਤੇ ਆਰਸਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




