ਨਿਊਜ਼ੀਲੈਂਡ ਦੇ ਕ੍ਰਿਕੇਟਰ ਰੌਸ ਟੇਲਰ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਨਿਊਜੀਲੈਂਡ : ਨਿਊਜ਼ੀਲੈਂਡ ਦੇ ਕ੍ਰਿਕੇਟਰ ਰੌਸ ਟੇਲਰ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਬੰਗਲਾਦੇਸ਼ ਵਿਰੁੱਧ ਅਗਲੇ ਮਹੀਨੇ ਹੋਣ ਵਾਲਾ ਦੂਜਾ ਟੈਸਟ ਮੈਚ ਉਨ੍ਹਾਂ ਦਾ ਆਖਰੀ ਟੈਸਟ ਹੋਵੇਗਾ। ਉਹ ਇਸ ‘ਚ ਡੇਨੀਅਲ ਵਿਟੋਰੀ ਦੇ 112 ਟੈਸਟਾਂ ਦੀ ਬਰਾਬਰੀ ਕਰ ਲੈਣਗੇ। ਉਹ ਫਰਵਰੀ ‘ਚ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਸੀਰੀਜ਼ ਨਹੀਂ ਖੇਡਣਗੇ ਪਰ ਆਸਟ੍ਰੇਲੀਆ ‘ਚ ਵਨਡੇ ਸੀਰੀਜ਼ ਅਤੇ ਮਾਰਚ-ਅਪ੍ਰੈਲ ‘ਚ ਨੀਦਰਲੈਂਡ ਖ਼ਿਲਾਫ਼ ਘਰੇਲੂ ਸੀਰੀਜ਼ ਖੇਡਣਗੇ। ਨੀਦਰਲੈਂਡ ਖ਼ਿਲਾਫ਼ ਆਪਣੇ ਗ੍ਰਹਿ ਨਗਰ ਹੈਮਿਲਟਨ ‘ਚ 4 ਅਪ੍ਰੈਲ ਨੂੰ ਹੋਣ ਵਾਲਾ ਚੌਥਾ ਵਨਡੇ ਟੇਲਰ ਦਾ ਆਖ਼ਰੀ ਅੰਤਰਰਾਸ਼ਟਰੀ ਮੈਚ ਹੋਵੇਗਾ।
Sanyukt Samaj Morcha: APP ਦਾ ਕਿਸਾਨਾਂ ਨਾਲ ਗਠਜੋੜ? ਜਥੇਬੰਦੀਆਂ ਨਾਲ ਹੋਈ ਮੀਟਿੰਗ | D5 Channel Punjabi
ਉਨ੍ਹਾਂ ਨੇ ਵੀਰਵਾਰ ਨੂੰ ਇਕ ਬਿਆਨ ‘ਚ ਕਿਹਾ, ‘ਇਹ ਸ਼ਾਨਦਾਰ ਸਫ਼ਰ ਰਿਹਾ ਅਤੇ ਮੈਨੂੰ ਖੁਸ਼ੀ ਹੈ ਕਿ ਮੈਂ ਇੰਨੇ ਲੰਬੇ ਸਮੇਂ ਤੱਕ ਦੇਸ਼ ਦੀ ਨੁਮਾਇੰਦਗੀ ਕਰ ਸਕਿਆ।’ ਉਨ੍ਹਾਂ ਨੇ ਕਿਹਾ, ‘ਦੁਨੀਆ ਦੇ ਕੁਝ ਮਹਾਨ ਖਿਡਾਰੀਆਂ ਦੇ ਖ਼ਿਲਾਫ਼ ਖੇਡਣਾ ਕਿਸਮਤ ਦੀ ਗੱਲ ਹੈ। ਬਹੁਤ ਸਾਰੀਆਂ ਯਾਦਾਂ ਅਤੇ ਦੋਸਤੀ ਦੇ ਤੋਹਫ਼ੇ ਮਿਲੇ ਹਨ, ਸਾਰੀਆਂ ਚੰਗੀਆਂ ਚੀਜ਼ਾਂ ਕਦੇ ਖ਼ਤਮ ਨਹੀਂ ਹੁੰਦੀਆਂ ਹਨ ਅਤੇ ਇਹ ਮੇਰੇ ਲਈ ਸਹੀ ਸਮਾਂ ਹੈ।’ ਟੇਲਰ ਨੇ ਨਿਊਜ਼ੀਲੈਂਡ ਲਈ ਟੈਸਟ ਅਤੇ ਵਨਡੇ ਮੈਚਾਂ ਵਿਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ।
ਕਿਸਾਨ ਜਥੇਬੰਦੀਆਂ ਦਾ ਆਪ ਨਾਲ ਗਠਜੋੜ? D5 Channel Punjabi
ਉਨ੍ਹਾਂ ਨੇ ਟੈਸਟ ਵਿਚ 19 ਸੈਂਕੜਿਆਂ ਸਮੇਤ 7584 ਦੌੜਾਂ ਬਣਾਈਆਂ, ਜੋ ਮੌਜੂਦਾ ਕਪਤਾਨ ਕੇਨ ਵਿਲੀਅਮਸਨ ਤੋਂ ਬਾਅਦ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਨਡੇ ‘ਚ 8581 ਦੌੜਾਂ ਬਣਾਈਆਂ, ਜਿਸ ‘ਚ 21 ਸੈਂਕੜੇ ਸ਼ਾਮਲ ਹਨ। ਉਨ੍ਹਾਂ ਨੇ 2008 ਵਿਚ ਦੱਖਣੀ ਅਫਰੀਕਾ ਵਿਰੁੱਧ ਪਹਿਲਾ ਟੈਸਟ ਖੇਡਿਆ ਅਤੇ 233 ਵਨਡੇ ਮੈਚਾਂ ਵਿਚੋਂ ਪਹਿਲਾ 2006 ਵਿਚ ਵੈਸਟਇੰਡੀਜ਼ ਵਿਰੁੱਧ ਖੇਡਿਆ। ਉਨ੍ਹਾਂ ਨੇ 102 ਟੀ-20 ਮੈਚ ਵੀ ਖੇਡੇ ਹਨ ਅਤੇ ਨਿਊਜ਼ੀਲੈਂਡ ਲਈ ਤਿੰਨੋਂ ਫਾਰਮੈਟਾਂ ਵਿਚ 100 ਤੋਂ ਵੱਧ ਮੈਚ ਖੇਡਣ ਵਾਲੇ ਪਹਿਲੇ ਕ੍ਰਿਕਟਰ ਹਨ।
Today I’m announcing my retirement from international cricket at the conclusion of the home summer, two more tests against Bangladesh, and six odi’s against Australia & the Netherlands. Thank you for 17 years of incredible support. It’s been an honour to represent my country #234 pic.twitter.com/OTy1rsxkYp
— Ross Taylor (@RossLTaylor) December 29, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.