Breaking NewsD5 specialInternationalNewsTop News

ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲਗਾਈ ਰੋਕ

ਆਕਲੈਂਡ : ਭਾਰਤ ‘ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੇ ਹੁਣ ਪੂਰੀ ਦੁਨੀਆ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਕੁੱਝ ਸਮੇਂ ਲਈ ਰੋਕ ਲਗਾ ਦਿੱਤੀ ਹੈ। ਇਹ ਪਾਬੰਦੀ 11 ਅਪ੍ਰੈਲ ਤੋਂ ਲਾਗੂ ਹੋਵੇਗੀ ਅਤੇ ਆਗਾਮੀ 28 ਅਪ੍ਰੈਲ ਤੱਕ ਪ੍ਰਭਾਵੀ ਰਹੇਗੀ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਵੀਰਵਾਰ ਨੂੰ ਇਸ ਦਾ ਐਲਾਨ ਕੀਤਾ।

2022 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ !ਢੀਂਡਸੇ ਦੀ ‘ਆਪ’ ਆਗੂਆਂ ਨਾਲ ਗੁਪਤ ਮੀਟਿੰਗ!ਵੱਡੇ ਫੇਰਬਦਲ ਦੀ ਤਿਆਰੀ !

ਜੈਸਿੰਡਾ ਨੇ ਆਪਣੇ ਦੇਸ਼ ਦੇ ਨਾਗਰਿਕਾਂ ‘ਤੇ ਵੀ ਭਾਰਤ ਤੋਂ ਆਉਣ ‘ਤੇ ਰੋਕ ਲਗਾ ਦਿੱਤੀ ਹੈ। ਜੈਸਿੰਡਾ ਨੇ ਦੱਸਿਆ ਕਿ ਭਾਰਤ ‘ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹਰ ਤਰ੍ਹਾਂ ਦੇ ਯਾਤਰੀਆਂ ਦੇ ਭਾਰਤ ਤੋਂ ਆਉਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ‘ਤੇ ਹੁਣ ਵੈਕਸੀਨ ਦੀ ਦੁਨੀਆ ਭਰ ਵਿਚ ਸਪਲਾਈ ‘ਤੇ ਵੀ ਸੰਕਟ ਛਾਇਆ ਹੋਇਆ ਹੈ। ਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 2,531 ਮਾਮਲੇ ਦਰਜ਼ ਕੀਤੇ ਗਏ ਹਨ। ਉੱਥੇ ਦੂਜੇ ਪਾਸੇ ਭਾਰਤ ‘ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਅਚਾਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿਚ ਹੁਣ ਤੱਕ 1.28 ਕਰੋੜ ਮਾਮਲੇ ਸਾਹਮਣੇ ਆਏ ਹਨ। ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੀ.ਐੱਮ. ਮੋਦੀ ਵੀਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Check Also
Close
Back to top button