InternationalNews

ਨਿਊਜ਼ੀਲੈਂਡ: ਰੈਜੀਡੈਂਟ ਵੀਜ਼ੇ ਰਾਹੀਂ 211,181 ਤੋਂ ਵੱਧ ਲੋਕ ਹੋ ਚੁੱਕੇ ਹਨ ਪੱਕੇ-3% ਰਹਿ ਗਏ ਬਾਕੀ

R-21 ਰੈਜੀਡੈਂਸੀ: 97% ਕੰਮ ਮੁੱਕਿਆ

2415 ਅਰਜ਼ੀਆਂ ਫੈਸਲੇ ਦੀ ਉਡੀਕ ਵਿਚ

ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ), 12 ਦਸੰਬਰ, 2023:-ਨਿਊਜ਼ੀਲੈਂਡ ਇਮੀਗ੍ਰੇਸ਼ਨ ਵਾਲਿਆਂ ਨੇ ‘2021 ਰੈਜ਼ੀਡੈਂਟ ਵੀਜ਼ਾ’ ਅਰਜ਼ੀਆਂ ਦਾ  97% ਤੋਂ ਵੱਧ ਕੰਮ ਨਿਬੇੜ ਲਿਆ ਗਿਆ ਹੈ।  10 ਦਸੰਬਰ 2023 ਤੱਕ ਪ੍ਰਾਪਤ ਹੋਏ ਅੰਕੜੇ ਦਸਦੇ ਹਨ ਕਿ ਇਸ ਵੀਜ਼ਾ ਸ਼੍ਰੇਣੀ ਤਹਿਤ ਕੁੱਲ 106,409 ਅਰਜ਼ੀਆਂ (ਅੱਪਡੇਟਿਡ) ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਦੇ ਵਿਚ ਪੱਕੇ ਹੋਣ ਵਾਲਿਆਂ ਦੀ ਅੱਪਡੇਟਡ ਕੁੱਲ ਗਿਣਤੀ 217,667  ਬਣਦੀ ਹੈ। ਉਪਰੋਕਤ ਅਰਜ਼ੀਆਂ ਦੇ ਵਿਚੋਂ ਇਮੀਗ੍ਰੇਸ਼ਨ ਵਿਭਾਗ ਵਾਲਿਆਂ ਨੇ ਬਹੁਤਾ ਕੰਮ ਖਿਚਦਿਆਂ 103,419 ਅਰਜ਼ੀਆਂ ਦਾ ਨਿਬੇੜਾ ਕਰ ਦਿੱਤਾ ਹੈ ਅਤੇ 211,181 ਲੋਕਾਂ ਨੂੰ ਰੈਜ਼ੀਡੈਂਟ ਵੀਜ਼ਾ ਦੇ ਕੇ ਉਨ੍ਹਾਂ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ। ਇਸ ਦੌਰਾਨ 575 ਅਰਜ਼ੀਆਂ ਅਯੋਗ ਵੀ ਪਾਈਆਂ ਗਈਆਂ ਹਨ।

ਸੁਖਦੇਵ ਗੋਗਾਮੇੜੀ ਮਾਮਲੇ ‘ਚ Lady Don ਦੀ ਐਂਟਰੀ, ਸ਼ੂਟਰ ਨਾਲ ਸਬੰਧ D5 Channel Punjabi

ਕਿੰਨੇ ਕੁ ਰਹਿ ਗਏ? ਲਗਪਗ 6,486 ਲੋਕਾਂ ਦੀ ਕਿਸਮਤ ਦਾ ਫੈਸਲਾ 2,415 ਬਚੀਆਂ ਅਰਜ਼ੀਆਂ ਦੇ ਵਿਚ ਲਪੇਟਿਆ ਪਿਆ ਹੈ,  ਇਨ੍ਹਾਂ ਨੂੰ ‘ਅਪਰੂਵਲ’ ਵਾਲੀ ਈਮੇਲ ਆਉਣ ਦੀ ਹਮੇਸ਼ਾਂ ਬਿੜਕ ਬਣੀ ਰਹਿੰਦੀ ਹੈ।  ਪਹਿਲੇ ਗੇੜ ਦੀਆਂ ਅਰਜ਼ੀਆਂ 1 ਦਸੰਬਰ 2021 ਨੂੰ ਸ਼ੁਰੂ ਹੋਈਆਂ ਸਨ ਅਤੇ ਦੂਜੇ ਗੇੜ ਦੀਆਂ 1 ਮਾਰਚ 2022 ਨੂੰ ਸ਼ੁਰੂ ਹੋਈਆਂ ਸਨ ਤੇ 31 ਜੁਲਾਈ 2022 ਨੂੰ ਬੰਦ ਕਰ ਦਿੱਤੀਆਂ ਗਈਆਂ ਸਨ। ਪ੍ਰਤੀ ਅਰਜ਼ੀ ਫੀਸ 2160 ਡਾਲਰ ਰੱਖੀ ਗਈ ਸੀ।  ਭਾਰਤੀਆਂ ਦੀ ਸੰਖਿਆ: ਇਸ ਵੀਜ਼ਾ ਸ਼੍ਰੇਣੀ ਅਧੀਨ 55,500 ਅਰਜ਼ੀਆਂ ਭਾਰਤੀਆਂ ਦੀਆਂ ਹਨ, ਜਿਨ੍ਹਾਂ ਵਿਚੋਂ ਬਹੁਤਾਤ ਪੱਕੇ ਹੋ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button