InternationalTop News

ਨਿਊਜ਼ੀਲੈਂਡ ਵਿਖੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਆਕਲੈਂਡ : ਨਿਊਜ਼ੀਲੈਂਡ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ, ਕੁਲਬੀਰ ਸਿੰਘ ਨਿਊਜ਼ੀਲੈਂਡ ਵਿਚ ਟਰੱਕ ਚਲਾਉਂਦਾ ਸੀ ਅਤੇ ਛੁੱਟੀਆਂ ਮਨਾਉਣ ਮਗਰੋਂ ਆਪਣੇ ਹਾਊਸ ਜਾ ਰਿਹਾ ਸੀ।

Patiala News : BJP ਆਗੂ ਨੇ ਚੁੱਕਿਆ ਵੱਡਾ ਕਦਮ, Punjab Police ਤੇ ਲਗਾਏ ਤੰਗ ਕਰਨ ਦੇ ਦੋਸ਼ | D5 Channel Punjabi

ਪੁਲਿਸ ਦੇ ਮੁਤਾਬਿਕ, ਜਦੋਂ ਕੁਲਬੀਰ ਆਕਲੈਂਡ ਵਿਚ ਸਥਿਤ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ, ਇਸੇ ਦੌਰਾਨ ਹੀ ਅਚਾਨਕ ਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ ਗੱਡੀ ਪੂਰੀ ਤਰ੍ਹਾਂ ਨਾਲ ਸੜ ਗਈ ਅਤੇ ਗੱਡੀ ਵਿਚ ਸਵਾਰ ਕੁਲਬੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਅਤੇ ਮੌਕੇ ਤੇ ਹੀ ਉਹਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਕੁਲਬੀਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button