Breaking NewsD5 specialNewsPoliticsPress ReleasePunjabTop News

ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਵਚਨਬੱਧ ਹੈ। ਇੱਥੇ ਵੱਖ-ਵੱਖ ਬੱਸ ਟਰਾਂਸਪੋਰਟਰਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਢੁਕਵੀਆਂ ਮੰਗਾਂ ਬਾਰੇ ਛੇਤੀ ਹੀ ਉਸਾਰੂ ਫੈਸਲਾ ਲਿਆ ਜਾਵੇਗਾ।

BIG News : Delhi ਪਹੁੰਚ CM Bhagwant Mann ਦਾ ਧਮਾਕਾ! ਦਿੱਤੀ ਵੱਡੀ ਖੁਸ਼ਖਬਰੀ | D5 Channel Punjabi

ਬੜੇ ਹੀ ਸਕਾਰਾਤਮਕ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ੍ਹ ਹੈ, ਜਿਸ ਦੇ ਚੱਲਦਿਆਂ ਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਸੂਬੇ ਦੇ ਟਰਾਂਸਪੋਰਟਰਾਂ ਵੱਲ ਖੜ੍ਹੇ ਮੋਟਰ ਟੈਕਸਾਂ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ ਤਿੰਨ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਸਮਾਂ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਕੈਰਿਜ ਟੈਕਸ ਪਹਿਲਾਂ ਹੀ ਘਟਾ ਦਿੱਤਾ ਗਿਆ ਸੀ ਅਤੇ ਹੁਣ ਜਿਹੜੇ ਟਰਾਂਸਪੋਰਟਰ ਆਪਰੇਟਰ ਟੈਕਸ ਅਦਾ ਕਰਨ ਵਿੱਚ ਨਾਕਾਮ ਰਹੇ ਸਨ, ਉਨ੍ਹਾਂ ਲਈ ਸਰਕਾਰ ਵੱਲੋਂ ਐਮਨੇਸਟੀ ਸਕੀਮ ਤਹਿਤ ਰਾਹਤ ਦਿੱਤੀ ਗਈ ਹੈ।

Bhagwant Mann ਦਾ ਹੋਇਆ ਇਲਾਕਾ ਸੀਲ? ਮਾਹੌਲ ਹੋਇਆ ਤੱਤਾ | D5 Channel Punjabi

ਇਸ ਦੇ ਨਾਲ ਹੀ ਟਰਾਂਸਪੋਰਟਰਾਂ ਵੱਲੋਂ ਗੱਡੀਆਂ ਦੇ ਬਣਦੇ ਟੈਕਸ ਉੱਤੇ 10 ਫ਼ੀਸਦੀ ਸੋਸ਼ਲ ਸਕਿਊਰਟੀ ਸੈਸ ਹਟਾਉਣ ਦੀ ਮੰਗ ਬਾਰੇ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਵਿੱਤ ਵਿਭਾਗ ਨਾਲ ਸਬੰਧਤ ਹੈ ਪਰ ਫਿਰ ਵੀ ਉਹ ਇਸ ਬਾਰੇ ਵਿੱਤ ਵਿਭਾਗ ਨਾਲ ਰਾਬਤਾ ਕਰਨਗੇ। ਮੋਟਰ ਟੈਕਸਾਂ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ ਤਿੰਨ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਸਮਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਟਰਾਂਸਪੋਰਟਰਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਨਿੱਜੀ ਬੱਸ ਸਰਵਿਸ ਮਾਲਕਾਂ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ ਜਿਸ ਨਾਲ ਕੋਵਿਡ ਕਾਰਨ ਭਾਰੀ ਆਰਥਿਕ ਸੰਕਟ ਵਿੱਚੋਂ ਨਿਕਲ ਕੇ ਮੁੜ ਪੈਰਾਂ ਸਿਰ ਹੋਣ ਦਾ ਮੌਕਾ ਮਿਲੇਗਾ।

Mining Case : CM Bhagwant Mann ਦਾ ਵੱਡਾ ਐਕਸ਼ਨ! ਲੈ ਅਜਿਹਾ ਫੈਸਲਾ | D5 Channel Punjabi

ਟਰਾਂਸਪੋਰਟਰਾਂ ਵੱਲੋਂ ਸ੍ਰੀ ਭੁੱਲਰ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਟਰਾਂਸਪੋਰਟ ਡਾਇਰੈਕਟਰ ਸ੍ਰੀਮਤੀ ਅਮਨਦੀਪ ਕੌਰ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button