Breaking NewsD5 specialIndiaNewsPunjab

ਨਿਰਭਿਆ ਦੇ ਦੋਸ਼ੀਆਂ ਦੀ ਫ਼ਾਂਸੀ ਤੈਅ, SC ਨੇ ਰੱਦ ਕੀਤੀ ਕਿਊਰੇਟਿਵ ਪਟੀਸ਼ਨ

ਨਵੀਂ ਦਿੱਲੀ : ਨਿਰਭਿਆ ਗੈਂਗਰੇਪ ਮਾਮਲੇ ਦੇ ਚਾਰ ਦੋਸ਼ੀਆਂ ਵਿੱਚੋਂ ਦੋ ਦੋਸ਼ੀਆਂ ਵਿਨੈ ਕੁਮਾਰ ਸ਼ਰਮਾ ਅਤੇ ਮੁਕੇਸ਼ ਨੇ ਸੁਪ੍ਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ, ਜਿਸਨੂੰ ਅੱਜ ਸੁਪ੍ਰੀਮ ਕੋਰਟ ਨੇ ਖਾਰਿਜ ਕਰ ਦਿੱਤਾ। ਇਸ ਪਟੀਸ਼ਨ ‘ਤੇ ਸੁਣਵਾਈ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਕੀਤੀ। ਬੈਂਚ ‘ਚ ਜਸਟਿਸ ਐਨ.ਵੀ. ਰਮਾਨਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰ.ਐਫ. ਨਰੀਮਨ, ਜਸਟਿਸ ਆਰ. ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਸ਼ਾਮਿਲ ਸਨ। ਵਿਨੈ ਨੇ ਫ਼ਾਂਸੀ ਤੋਂ ਬਚਣ ਦੀ ਆਖਰੀ ਕੋਸ਼ਿਸ਼ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ।

ਕੁਦਰਤ ਦਾ ਕਰਿਸ਼ਮਾ, ਔਹ ਦੇਖੋ ਸੜਕਾਂ ‘ਤੇ ਬਰਫ਼ ਤੁਰੀ ਜਾਂਦੀ ਐ…

ਇਸ ਤੋਂ ਬਾਅਦ ਮੁਕੇਸ਼ ਨੇ ਵੀ ਸੁਪ੍ਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਵਿਨੈ ਕੁਮਾਰ ਸ਼ਰਮਾ ਦੇ ਵਕੀਲ ਏਪੀ ਸਿੰਘ ਨੇ ਸੁਪ੍ਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕਰਕੇ ਫ਼ਾਂਸੀ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਇਸ ਮੰਗ ‘ਚ ਵਿਨੈ ਦੇ ਵੱਲੋਂ ਕਿਹਾ ਗਿਆ ਸੀ ਕਿ SC ਨੂੰ ਵਿਚਾਰ ਕਰਨਾ ਚਾਹੀਦਾ ਹੈ ਕਿ ਘਟਨਾ ਦੇ ਸਮੇਂ ਵਿਨੈ ਕੇਵਲ 19 ਸਾਲ ਦਾ ਸੀ। ਯੁਵਾਵਸਥਾ ਅਤੇ ਸਮਾਜਿਕ – ਆਰਥਿਕ ਪਿਛੋਕੜ ਨੂੰ ਦੇਖਦੇ ਹੋਏ ਮਾਮਲੇ ਦੀ ਗੰਭੀਰਤਾ ਘੱਟ ਕਰਨ ਦੇ ਫੈਕਟਰ ਦੇ ਤੌਰ ‘ਤੇ ਇਸਨੂੰ ਲਿਆ ਜਾਣਾ ਚਾਹੀਦਾ ਹੈ।

ਇਸ ਪਵਿੱਤਰ ਅਸਥਾਨ ਦਾ ਇਤਿਹਾਸ ਸੁਣਕੇ ਸਿੱਖ ਹੋਣ ‘ਤੇ ਹੋਵੇਗਾ ਮਾਣ, ਬੱਚਿਆਂ ਨੂੰ ਜਰੂਰ ਦਿਖਾਓ ਇਹ Video

ਦੱਸ ਦਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫ਼ਾਂਸੀ ਦੇਣ ਦਾ ਆਦੇਸ਼ ਦਿੱਤਾ ਹੈ। ਚਾਰੇ ਦੋਸ਼ੀਆਂ ਨੂੰ ਜੇਲ੍ਹ ਨੰਬਰ 3 ‘ਚ ਫ਼ਾਂਸੀ ਦਿੱਤੀ ਜਾਣੀ ਹੈ। ਨਿਰਭਿਆ ਗੈਂਗਰੇਪ ਕਤਲ ਕੇਸ ‘ਚ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਕੋਰਟ ਦੁਆਰਾ ਡੈਥ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਤਿਹਾੜ ਜੇਲ੍ਹ ‘ਚ ਫ਼ਾਂਸੀ ਦੇਣ ਦੀ ਪ੍ਰਕਿਰਿਆ ਤੇਜ਼ ਹੋ ਚੁੱਕੀ ਹੈ। ਐਤਵਾਰ ਨੂੰ ਤਿਹਾੜ ਜੇਲ੍ਹ ਵਿੱਚ ਫ਼ਾਂਸੀ ਦਾ ਡਮੀ ਟਰਾਇਲ ਵੀ ਕੀਤਾ ਗਿਆ। ਦੱਸ ਦਈਏ ਕਿ 16 ਦਸੰਬਰ 2012 ਨੂੰ ਦਿੱਲੀ ਵਿੱਚ ਚੱਲਦੀ ਬਸ ‘ਚ 6 ਦਰਿੰਦਿਆ ਨੇ ਨਿਰਭਿਆ ਨਾਲ ਦਰਿੰਦਗੀ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button