ਉਥੇ ਹੀ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਬਾਰੇ ਖੁਦ ਦੋਸ਼ੀ ਨੇ ਹੀ ਸਤਿਕਾਰ ਕਮੇਟੀ ਨੂੰ ਗੁਰਦਵਾਰਾ ਦਮਦਮਾ ਸਾਹਿਬ ਜਾ ਕੇ ਫ਼ੋਨ ਕੀਤਾ ਕਿ ਉਸ ਦੇ ਘਰ ਦਾਖ਼ਿਲ ਹੋ ਕੇ ਕੁਝ ਵਿਅਕਤੀਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਦੇ ਘਰ ਵਿੱਚ ਪਏ ਹੋਏ ਗੁਟਕਾ ਸਾਹਿਬ ਦੀ ਅੰਗ ਪਾੜੇ ਗਏ ਹਨ। ਸਤਿਕਾਰ ਕਮੇਟੀ ਦੇ ਸੇਵਾਦਾਰ ਬਲਬੀਰ ਸਿੰਘ ਮੁੱਛਲ ਨੇ ਘਟਨਾ ਦਾ ਮੌਕਾ ਦੇਖ ਕੇ ਪੁੱਛ ਗਿੱਛ ਕੀਤੀ ਤਾਂ ਨਿੰਹਗ ਬਾਣੇ ਵਿਚ ਕਰਮ ਸਿੰਘ ਨੇ ਆਪਣਾ ਜੁਰਮ ਕਬੂਲ ਕਰ ਲਿਆ । ਉਸ ਨੇ ਕਿਹਾ ਕਿ ਮੇਰੀ ਕੁਝ ਵਿਅਕਤੀਆਂ ਨਾਲ ਲਾਗਤ ਬਾਜ਼ੀ ਸੀ ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਉਥੇ ਹੀ ਸਿੱਖ ਧਾਰਮਿਕ ਜਥੇਬੰਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਅਹੁਦੇਦਾਰਾਂ ਵਲੋਂ ਉਸ ਦੇ ਉਸ ਕੱਚੇ ਘਰ ਦੀ ਭੰਨਤੋੜ ਵੀ ਕੀਤੀ ਗਈ ਅਤੇ ਉਸਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ। ਉਥੇ ਇਸ ਇਸ ਪੂਰੇ ਮਾਮਲੇ ਤੇ ਪੁਲਿਸ ਥਾਣਾ ਹਰਗੋਬਿੰਦਪੁਰ ਦੀ ਇੰਚਾਰਜ ਐਸ ਐਚ ਓ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਕਰਮ ਸਿੰਘ ਪੁੱਤਰ ਬਿਸ਼ਨ ਦਾਸ ਵਾਸੀ ਕੋਕਲੀ ਮਹੱਲਾ ਸ੍ਰੀ ਹਰਗੋਬਿੰਦਪੁਰ ਦੇ ਖ਼ਿਲਾਫ਼ 295 ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.