Press ReleasePunjabTop News

ਨਿੱਤ ਦਿਨ ਨਵੇਂ ਵਾਅਦੇ ਕਰਣ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਪਹਲੇ ਤੋਂ ਮੰਨੀਆਂ ਮੰਗਾਂ ਪੂਰੀ ਕਰੇ: ਜੀਵਨ ਗੁਪਤਾ

ਜੀਵਨ ਗੁਪਤਾ ਦੀ ਕਿਸਾਨ ਭਰਾਵਾਂ ਨੂੰ ਅਪੀਲ: ਵਾਦਾ-ਖਿਲਾਫੀ ਕਰਨ ਵਾਲੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰਾਂ ਦਾ ਕਰੋ ਘਿਰਾਓ

ਮੁੱਖ ਮੰਤਰੀ ਭਗਵੰਤ ਮਾਨ ਹਰ ਵਾਰ ਨਵੀਆਂ ਘੋਸ਼ਣਾਵਾਂ ਕਰਕੇ ਜਨਤਾ ਨੂੰ ਬਣਾ ਰਹੇ ਹਨ ਮੂਰਖ: ਗੁਪਤਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਇ ਜਨਰਲ ਸਕੱਤਰ ਜੀਵਨ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਾ ਅਤੇ ਕਿਸਾਨਾਂ ਨਾਲ ਹਰ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਜਾ ਰਹੇ ਨਵੇਂ ਐਲਾਨਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਆਏ ਦਿਨ ਮੁੱਖ ਮੰਤਰੀ ਭਗਵੰਤ ਮਾਨ ਕੋਈ ਨਾ ਕੋਈ ਨਵੀਂ ਘੋਸ਼ਣਾ ਕਰ ਦਿੰਦੇ ਹਨ, ਜਦੋਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਕੀਤੇ ਗਏ ਐਲਾਨਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਭਗਵੰਤ ਮਾਨ ਜਨਤਾ ਨੂੰ ਮੂਰਖ ਬਣਾਉਣ ਲਈ ਹਰ ਵਾਰ ਨਵਾਂ ਐਲਾਨ ਕਰ ਦਿੰਦੇ ਹਨ।

Jathedar Harpreet Singh ਦਾ ਵੱਡਾ ਬਿਆਨ! ਸਿੱਖਾਂ ਨੂੰ ਕਹੀ ਅਜਿਹੀ ਗੱਲ, ਹੋਵੇਗਾ ਵੱਡਾ ਐਕਸ਼ਨ| D5 Channel Punjabi

ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕਈ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਹਨ, ਪਰ ਅਜੇ ਤੱਕ ਉਨ੍ਹਾਂ ਵਿੱਚੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਹੁਣ ਜਦੋਂ ਕਿਸਾਨ ਭਰਾ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ‘ਤੇ ਧਰਨੇ ਦੇਣ ਲੱਗੇ ਹਨ ਤਾਂ ਉਨ੍ਹਾਂ ਨੂੰ ਮੁੜ ਨਵੇਂ ਲਾਲੀਪਾਪ ਦੇ ਰਹੇ ਹਨ। ਗੁਪਤਾ ਨੇ ਭਗਵੰਤ ਮਾਨ ਨੂੰ ਕਿਸਾਨ ਭਰਾਵਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ।

ਕਿਸਾਨਾਂ ਦੇ ਧਰਨਿਆਂ ਤੋਂ ਅੱਕੇ ਲੋਕ! ਅੱਗਿਓ! ਪੱਤਰਕਾਰ ਨੇ ਵੀ ਪੁੱਛੇ ਸਿੱਧੇ ਸਵਾਲ! ਕਿਸਾਨਾਂ ਦੀ ਆਪਸ ’ਚ ਖੜਕੀ

ਜੀਵਨ ਗੁਪਤਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ਜਾਮ ਕਰਨਾ ਛੱਡ ਕੇ ਵਾਅਦਾ-ਖਿਲਾਫੀ ਕਰਨ ਵਾਲੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰਾਂ ਦਾ ਘਿਰਾਓ ਕਰਨ। ਕਿਸਾਨ ਭਰਾਵਾਂ ਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਲੋਕ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਵਿਰੁੱਧ ਹਰ ਸੰਭਵ ਸਹਿਯੋਗ ਲਈ ਤਿਆਰ ਹਨ। ਗੁਪਤਾ ਨੇ ਕਿਹਾ ਕਿ ਕਿਸਾਨ ਭਰਾਵਾਂ ਵੱਲੋਂ ਸੜਕੀ ਅਤੇ ਰੇਲ ਆਵਾਜਾਈ ਠੱਪ ਕਰਨ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸ ਵਿੱਚ ਕਿਸਾਨ ਭਰਾਵਾਂ ਦੇ ਆਪਨੇ ਰਿਸ਼ਤੇਦਾਰਾਂ ਨੂੰ ਵੀ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਧਰਨੇ ਤੇ ਬੈਠੇ ਕਿਸਾਨਾਂ ਬਾਰੇ CM ਮਾਨ ਦਾ ਬਿਆਨ, ਕਿਸਾਨਾਂ ਨੇ ਬਣਾਈ ਅਗਲੀ ਰਣਨੀਤੀ

ਇਸ ਲਈ ਉਹ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਕਿਸਾਨ ਭਰਾ ਆਪਣੀਆਂ ਮੰਗਾਂ ਮੰਨਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਰਿਹਾਇਸ਼ ਦਾ ਘਿਰਾਓ ਕਰਨ। ਜਿਸ ਵਿੱਚ ਪੰਜਾਬ ਦੇ ਲੋਕ ਵੀ ਉਹਨਾਂ ਵਲੋਂ ਕੀਤੇ ਘੇਰਾਉ ਵਿੱਚ ਉਹਨਾਂ ਦੇ ਨਾਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button