Breaking NewsD5 specialNewsPoliticsPunjab

ਨੀਨਾ ਮਿੱਤਲ ਅਤੇ ਅਨਿਲ ਠਾਕੁਰ ਦੀ ਪ੍ਰਧਾਨਗੀ ਹੇਠ ‘ਆਪ’ ਟਰੇਡ ਵਿੰਗ ਨੇ ਕੀਤੀ ਵੀਡੀਓ ਕਾਨਫਰੰਸਿੰਗ ਬੈਠਕ

ਚੰਡੀਗੜ੍ਹ : ਆਮ ਆਦਮੀ ਪਾਰਟੀ ਟਰੇਡ ਐਂਡ ਇੰਡਸਟਰੀ ਵਿੰਗ ਪੰਜਾਬ ਦੇ ਪ੍ਰਧਾਨ ਨੀਨਾ ਮਿੱਤਲ ਤੇ ਵਾਇਸ ਪ੍ਰਧਾਨ ਅਨਿਲ ਠਾਕੁਰ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਵੀਡੀਓ ਕਾਨਫਰੰਸਿੰਗ ਜ਼ਰੀਏ ਅੱਜ ਪੂਰੇ ਪੰਜਾਬ ਦੇ ਟਰੇਡ ਐਂਡ ਇੰਡਸਟਰੀ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵੀਡੀਓ ਕਾਨਫ਼ਰੰਸ ਵਿੱਚ ਪੰਜਾਬ ਦੇ ਜ਼ੋਨ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ਅੰਦਰ ਵਪਾਰ ਦੀ ਮੌਜੂਦਾ ਸਥਿਤੀ ਤੇ ਵਪਾਰੀਆਂ ਨੂੰ ਆਉਣ ਵਾਲੇ ਸਮੇਂ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ ਗਈ।

Sidhu Moosewala ਦੇ ਫ਼ਾਇਰਿੰਗ ਮਾਮਲੇ ‘ਚ ਆਹ ਵੱਡਾ ਪੁਲਿਸ ਅਫਸਰ ਸਸਪੈਂਡ, DGP ਨੇ ਕੀਤੀ ਵੱਡੀ ਕਾਰਵਾਈ

ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਜੇਕਰ ਸਰਕਾਰ ਨੇ ਨਾ ਧਿਆਨ ਦਿੱਤਾ ਤਾਂ ਅੱਗੇ ਜਾ ਕੇ ਇਹ ਹਾਲਾਤ ਹੋਰ ਵੀ ਭਿਆਨਕ ਹੋ ਸਕਦੇ ਹਨ। ਦੇਸ ਦੀ ਪ੍ਰਗਤੀ ਵਿਚ ਵਪਾਰੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਹੁਣ ਇਸ ਸੰਕਟ ਦੀ ਘੜੀ ਦੇ ਵਿੱਚ ਸਰਕਾਰ ਨੂੰ ਵੀ ਵਪਾਰੀਆਂ ਦੀ ਸਾਰ ਲੈਣੀ ਚਾਹੀਦੀ ਹੈ।

Sidhu Moosewala ਦੇ ਫ਼ਾਇਰਿੰਗ ਮਾਮਲੇ ‘ਚ ਆਹ ਵੱਡਾ ਪੁਲਿਸ ਅਫਸਰ ਸਸਪੈਂਡ, DGP ਨੇ ਕੀਤੀ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਸਰਕਾਰ ਹਰ ਛੋਟੇ ਵੱਡੇ ਵਪਾਰੀਆਂ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਘੋਸ਼ਣਾ ਵੀ ਜਲਦੀ ਕਰੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਵਪਾਰੀਆਂ ਦੀਆਂ ਕਾਰੋਬਾਰੀ ਲਿਮਟਾਂ, ਲੋਨ ਵਿਚ ਰਾਹਤ ਦੇਣ ਦੀ ਪ੍ਰਕਿਰਿਆ ਵੀ ਸਰਕਾਰ ਨੂੰ ਬਣਾਉਣੀ ਚਾਹੀਦੀ ਹੈ ਅਤੇ ਅਗਲੇ ਤਿੰਨ ਮਹੀਨਿਆਂ ਦੇ ਬਿਜਲੀ ਬਿੱਲ ਤੇ ਇਸ ਸਾਲ ਦਾ ਪ੍ਰਾਪਰਟੀ ਟੈਕਸ ਵੀ ਮੁਆਫ਼ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਸ ਲੌਕਡਾਊਨ ਦੇ ਚੱਲਦਿਆਂ ਅਤੇ ਅਗਲੇ ਦੋ ਤਿੰਨ ਸਾਲ ਤੱਕ ਲਗਭਗ ਕਾਰੋਬਾਰੀ ਚਾਹੇ ਉਹ ਦੁਕਾਨਦਾਰ ਹੈ ਜਾਂ ਇੰਡਸਟਰੀ ਬੁਰੀ ਤਰਾਂ ਪ੍ਰਭਾਵਿਤ ਹੋਣਗੇ। ਇਸ ਸਬੰਧੀ ਜਲਦੀ ਹੀ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਵੱਲੋਂ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button