InternationalTop News

ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼

ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ ਭਾਰਤੀ ਏਜੰਸੀਆਂ ਨੇ ਨੀਰਵ ਨੂੰ ਵਾਪਸ ਲਿਆਉਣ ਲਈ ਸਰਕਾਰੀ ਅਤੇ ਕਾਨੂੰਨੀ ਪੱਧਰ ‘ਤੇ ਅਪੀਲਾਂ ਦਾਇਰ ਕੀਤੀਆਂ ਸਨ। ਇਨ੍ਹਾਂ ‘ਚ ਕਿਹਾ ਗਿਆ ਸੀ ਕਿ ਨੀਰਵ ਨੇ ਭਾਰਤ ਦੀ ਬੈਂਕਿੰਗ ਪ੍ਰਣਾਲੀ ਨਾਲ ਧੋਖਾਧੜੀ ਕੀਤੀ ਹੈ। ਇਸ ਲਈ ਉਸ ਨੂੰ ਕਾਨੂੰਨੀ ਪ੍ਰਕਿਰਿਆ ਲਈ ਭਾਰਤੀ ਏਜੰਸੀਆਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ।ਲੰਡਨ ‘ਚ ਐਸ਼-ਓ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੇ ਭਗੌੜੇ ਨੇ ਆਪਣੇ ਬਚਾਅ ‘ਚ ਕਈ ਦਲੀਲਾਂ ਪੇਸ਼ ਕੀਤੀਆਂ। ਨੀਰਵ ਨੇ ਇੱਥੋਂ ਤੱਕ ਕਿਹਾ ਕਿ ਉਹ ਭਾਰਤੀ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਹੈ, ਪਰ ਉਸ ਨੂੰ ਭਾਰਤੀ ਏਜੰਸੀਆਂ ਦੇ ਹਵਾਲੇ ਨਹੀਂ ਕੀਤਾ ਜਾਣਾ ਚਾਹੀਦਾ। ਜਦੋਂ ਹੇਠਲੀ ਅਦਾਲਤ ਨੇ ਉਸ ਨੂੰ ਭਾਰਤ ਹਵਾਲੇ ਕਰਨ ਦਾ ਫੈਸਲਾ ਕੀਤਾ ਤਾਂ ਉਸ ਨੇ ਹਾਈ ਕੋਰਟ ਦਾ ਰੁਖ ਕੀਤਾ ਅਤੇ ਹੁਣ ਹਾਈ ਕੋਰਟ ਨੇ ਵੀ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਨੀਰਵ ਨੇ ਪਟੀਸ਼ਨ ‘ਚ ਕਿਹਾ ਸੀ ਕਿ ਭਾਰਤ ‘ਚ ਜੇਲਾਂ ਦੀ ਹਾਲਤ ਬਹੁਤ ਖਰਾਬ ਹੈ ਅਤੇ ਉਸ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਜਵਾਬ ‘ਚ ਭਾਰਤੀ ਏਜੰਸੀਆਂ ਨੇ ਲੰਡਨ ਦੀ ਅਦਾਲਤ ਨੂੰ ਪੂਰੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਨੀਰਵ ਸਿਰਫ ਬਚਣ ਦਾ ਰਸਤਾ ਲੱਭ ਰਿਹਾ ਹੈ। ਅਦਾਲਤ ਨੇ ਇਸ ਆਧਾਰ ‘ਤੇ ਉਸ ਨੂੰ ਭਾਰਤ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਨੀਰਵ ਨੂੰ ਭਾਰਤ ਹਵਾਲੇ ਕਰਨ ਦਾ ਫੈਸਲਾ ਨਾ ਤਾਂ ਅਨੁਚਿਤ ਹੈ ਅਤੇ ਨਾ ਹੀ ਇਸ ਨੂੰ ਦਬਾਅ ਵਜੋਂ ਲਿਆ ਜਾਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button