EntertainmentTop News

ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਪ੍ਰੋਡਕਸ਼ਨ ਹੇਠ ਬਣੀ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਬਣੇਗੀ ਸਿਨੇਮਾ ਦੀ ਸ਼੍ਰਿੰਗਾਰ

ਚੰਡੀਗੜ੍ਹ : ਫਿਲਮ ਕਲੀ ਜੋਟਾ ਦੀ ਸ਼ਾਨਦਾਰ ਸਫਲਤਾ ਦੀ ਜਿੰਨੀ ਪ੍ਰਸ਼ੰਸਾ ਕਰੋ ਉਨੀ ਘੱਟ ਹੈ, ਜਿਸ ਨੇ ਦਿਖਾਇਆ ਹੈ ਕਿ ਪੰਜਾਬੀ ਲੋਕ ਅਰਥ ਭਰਪੂਰ ਕਹਾਣੀਆਂ ਅਤੇ ਨਵੇਂ ਕਿਰਦਾਰਾਂ ਨੂੰ ਵੀ ਪਸੰਦ ਕਰਦੇ ਹਨ। ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਲਾਂਚ ਕੀਤਾ ਗਿਆ ਹੈ, ਜੋ ਕਿ 24 ਮਾਰਚ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ।

ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਜਗਦੀਪ ਵੜਿੰਗ ਦੁਆਰਾ ਲਿਖੀ ਗਈ ਹੈ। ਟੀਜ਼ਰ ਦੇ ਰਿਲੀਜ਼ ਹੁੰਦਿਆਂ ਹੀ ਇਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਫਿਲਮ ਰਾਹੀਂ ਉਨ੍ਹਾਂ ਹੀ ਕਹਾਣੀਆਂ ਨੂੰ ਤੁਹਾਡੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਸਿਰਫ ਕਹਾਣੀਆਂ ਬਣਕੇ ਰਹਿ ਗਏ ਨੇ। ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਫਿਲਮ ਵਿੱਚ ਇਸ ਅਸਾਧਾਰਨ ਕਹਾਣੀ ਨੂੰ ਮੁੱਖ ਕਿਰਦਾਰ ਵਜੋਂ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button