NationalTop News

ਨੂਹ ਹਿੰਸਾ ਦੇ ਦੋਸ਼ੀ ਕਾਂਗਰਸੀ ਵਿਧਾਇਕ ਮਮਨ ਖਾਨ 2 ਦਿਨ ਦੇ ਪੁਲਿਸ ਰਿਮਾਂਡ ਤੇ

ਹਰਿਆਣਾ ‘ਚ ਨੂਹ ਹਿੰਸਾ ਦੇ ਦੋਸ਼ੀ ਕਾਂਗਰਸੀ ਵਿਧਾਇਕ ਮਮਨ ਖਾਨ ‘ਤੇ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਦੋ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੁਲਸ ਨੇ ਐਤਵਾਰ ਨੂੰ ਮਮਨ ਖਾਨ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਇਕ ਹੋਰ ਮਾਮਲੇ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਉਸ ਦਾ ਦੁਬਾਰਾ ਰਿਮਾਂਡ ਮੰਗਿਆ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੁੜ ਵਿਧਾਇਕ ਮੋਮਨ ਖਾਨ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਸ ਮਗਰੋਂ ਪੁਲੀਸ ਸਖ਼ਤ ਸੁਰੱਖਿਆ ਹੇਠ ਉਸ ਨੂੰ ਆਪਣੇ ਨਾਲ ਲੈ ਗਈ।ਜਾਣਕਾਰੀ ਅਨੁਸਾਰ ਅੱਜ ਪੁਲੀਸ ਨੇ ਕਾਂਗਰਸੀ ਵਿਧਾਇਕ ਮੋਮਨ ਖਾਨ ਨੂੰ ਚਾਰ ਵੱਖ-ਵੱਖ ਕੇਸਾਂ ਵਿੱਚ ਡਿਊਟੀ ਮੈਜਿਸਟਰੇਟ ਸੀਜੇਐਮ ਜੋਗਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਐਫਆਈਆਰ ਨੰਬਰ 149,150 ਅਤੇ 148 ਵਿੱਚ ਮਮਨ ਖਾਨ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਜਦੋਂਕਿ ਐਫਆਈਆਰ ਨੰਬਰ 137 ਵਿੱਚ ਉਸ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button