InternationalTop News

ਨੇਪਾਲ ‘ਚ ਭੂਚਾਲ ਦੇ ਜ਼ਬਰਦਸਤ ਝਟਕੇ

ਨੇਪਾਲ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। 6.4 ਤੀਬਰਤਾ ਦੇ ਇਸ ਭੂਚਾਲ ਨੇ ਨੇਪਾਲ ਵਿੱਚ ਤਬਾਹੀ ਮਚਾਈ। ਇਸ ਭੂਚਾਲ ਕਾਰਨ ਨੇਪਾਲ ‘ਚ ਹੁਣ ਤੱਕ 70 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਸੈਂਕੜੇ ਲੋਕ ਜ਼ਖਮੀ ਹੋਏ ਹਨ। ਨੇਪਾਲ ਵਿੱਚ ਇੱਕ ਮਹੀਨੇ ਵਿੱਚ ਤੀਜੀ ਵਾਰ ਜ਼ਬਰਦਸਤ ਭੂਚਾਲ ਆਇਆ ਹੈ। ਇਸ ਭੂਚਾਲ ਦਾ ਕੇਂਦਰ ਨੇਪਾਲ ਦੇ ਜਾਜਰਕੋਟ ਜ਼ਿਲ੍ਹੇ ਦੇ ਲਾਮੀਡਾਂਡਾ ਖੇਤਰ ਵਿੱਚ ਸੀ।

ਨੇਪਾਲ ਵਿੱਚ ਆਏ ਇਸ ਭੂਚਾਲ ਦੇ ਝਟਕੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੀ ਮਹਿਸੂਸ ਕੀਤੇ ਗਏ। ਰਾਤ ਕਰੀਬ 11:32 ਵਜੇ ਆਏ ਇਸ ਭੂਚਾਲ ਦੇ ਝਟਕੇ ਜਿਵੇਂ ਹੀ ਮਹਿਸੂਸ ਕੀਤੇ ਗਏ ਤਾਂ ਲੋਕ ਘਰਾਂ ਤੋਂ ਬਾਹਰ ਨਿਕਲਣ ਲੱਗੇ।  ਇਸ ਦੇ ਝਟਕੇ ਦਿੱਲੀ, ਯੂਪੀ, ਬਿਹਾਰ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮਹਿਸੂਸ ਕੀਤੇ ਗਏ।

ਨੇਪਾਲ ਵਿੱਚ ਆਏ ਇਸ ਜ਼ਬਰਦਸਤ ਭੂਚਾਲ ਕਾਰਨ ਹੁਣ ਤੱਕ 129 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਹਨ। ਹਾਲਾਂਕਿ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਭੂਚਾਲ ਕਾਰਨ ਕਈ ਘਰ ਢਹਿ-ਢੇਰੀ ਹੋ ਗਏ ਹਨ।

ਜਾਜਰਕੋਟ ਜ਼ਿਲ੍ਹੇ ਵਿੱਚ 34 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਜ਼ਖ਼ਮੀ ਹਨ। ਇਸ ਦੇ ਨਾਲ ਹੀ ਰੁਕਮ ਜ਼ਿਲ੍ਹੇ ਵਿੱਚ 36 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਦੱਸ ਦੇਈਏ ਕਿ ਜਾਜਰਕੋਟ ਦੀ ਆਬਾਦੀ 1 ਲੱਖ 90 ਹਜ਼ਾਰ ਹੈ। ਇੱਥੇ ਕਾਫੀ ਨੁਕਸਾਨ ਹੋਣ ਦੀ ਖਬਰ ਹੈ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button